ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਪਹਿਲਾਂ ਵਿਸ਼ੇਸ਼ ਸੈਸ਼ਨ ਦੀ ਮਨਜ਼ੂਰੀ ਤੇ ਸੈਸ਼ਨ ਤੋਂ ਇਕ ਦਿਨ ਪਹਿਲਾਂ ਉਸ ਦੀ ਨਾਮਨਜ਼ੂਰੀ ਨੂੰ ਇਕ ਮੰਦਭਾਗਾ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦਾ ਕਤਲ ਹੈ ਅਤੇ ਅਸੀਂ ਕਿਸੇ ਵੀ ਹਾਲਾਤ ‘ਚ ਅਜਿਹਾ ਨਹੀਂ ਹੋਣ ਦਿਆਂਗੇ ਲੋੜ ਪਈ ਤਾਂ ਅਸੀਂ ਸੁਪਰੀਮ ਕੋਰਟ ਵੀ ਜਾਂਵਾਗੇ। ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਹਨ। ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ ਲੋਕਤੰਤਰ ਦਾ ਕਤਲ ਹੈ।
ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..! https://t.co/Uq1vhNcmS7
— Bhagwant Mann (@BhagwantMann) September 22, 2022
ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਮੀਟਿੰਗ ‘ਚ ਇਹ ਫੈਸਲਾ ਕੀਤਾ ਗਿਆ ਹੈ ਕਿ 27 ਸਤੰਬਰ ਨੂੰ ਵਿਸ਼ੇਸ ਸੈਸ਼ਨ ਸੱਦਿਆ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਇਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ ਹੈ ਉਨ੍ਹਾਂ ਆਪਣੇ ਟਵੀਟਰ ਹੈਂਡਲ ‘ਤੇ ਇਕ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਕਿ ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..!