ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਪ੍ਰਵਾਨਗੀ ਦੇਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਅੱਜ ਸਵੇਰ ਤੋਂ ਹੀ ਪਾਰਟੀ ਵਿਧਾਇਕਾਂ ਦੀ ਮੀਟਿੰਗ ਬੁਲਾਈ ਸੀ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਰਾਜ ਭਵਨ ਵੱਲ ਮਾਰਚ ਕੀਤਾ।
ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ‘ਆਪ’ ਵਿਧਾਇਕਾਂ ਵਿਚਾਲੇ ਟਕਰਾਅ ਵੀ ਹੋ ਗਿਆ। ਇਸ ਤੋਂ ਬਾਅਦ ਵਿਧਾਇਕ ਉਸੇ ਰੋਡ ‘ਤੇ ਧਰਨੇ ‘ਤੇ ਬੈਠੇ।BJP-ਕਾਂਗਰਸ ਦੀ ਮਿਲੀਭੁਗਤ ਨਾਲ ਪੰਜਾਬ ‘ਚ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ‘ਚ ਵਿਸ਼ਵਾਸ ਮੱਤ ਨਾ ਪੇਸ਼ ਕਰਨ ਦੇ ਸੰਦਰਭ ‘ਚ CM @BhagwantMann ਜੀ ਦੀ ਅਗਵਾਈ ‘ਚ ਸਾਰੇ MLAs ਅਗਲੀ ਰਣਨੀਤੀ ‘ਤੇ ਚਰਚਾ ਕਰਨ ਲਈ ਅਹਿਮ ਮੀਟਿੰਗ ‘ਚ ਸ਼ਾਮਲ ਹੋਏ।