ਪਾਕਿਸਤਾਨ ਵਿੱਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ
ਪਾਕਿਸਤਾਨ ਦੇ ਲਾਹੌਰ ‘ਚ ਰਾਸ਼ਟਰੀ ਪੱਧਰ ਦੀ ਮੀਟਿੰਗ ਹੋਈ,
ਜਿਸ ‘ਚ ਇਸ ਸਾਲ 8,000 ਵਿਦੇਸ਼ੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ,
ਤਾਂ ਜੋ ਦੁਨੀਆ ਭਰ ਤੋਂ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਧਾਮਾਂ ‘ਚ ਮੱਥਾ ਟੇਕਣ ਲਈ ਪਾਕਿਸਤਾਨ ਆ ਸਕਣ।
22 ਹਜ਼ਾਰ ਸ਼ਰਧਾਲੂਆਂ ਦੇ ਮੱਥਾ ਟੇਕਣ ਦੀ ਉਮੀਦ
ਇਨ੍ਹਾਂ ਵਿਚੋਂ 3 ਹਜ਼ਾਰ ਸ਼ਰਧਾਲੂ ਭਾਰਤ ਤੋਂ ਅਤੇ 5 ਹਜ਼ਾਰ ਵਿਸ਼ਵ ਭਰ ਤੋਂ ਹੋਣਗੇ
ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਵਸੇ 14 ਹਜ਼ਾਰ ਸਿੱਖ ਸ਼ਰਧਾਲੂ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨਗੇ।
10 ਦਿਨਾਂ ਦਾ ਵੀਜ਼ਾ ਦਿੱਤਾ ਜਾਵੇਗਾ
More See...