ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਖਤਮ ਹੋ ਗਈ ਹੈ।ਇਸ ਮੀਟਿੰਗ ਵਿਚ ਹਰੀਸ਼ ਰਾਵਤ ਤੇ ਰਾਹੁਲ ਗਾਂਧੀ ਵੀ ਮੌਜੂਦ ਸਨ। ਮੀਟਿੰਗ ਮਗਰੋਂ ਨਵਜੋਤ ਸਿੱਧੂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹਨਾਂ ਨੇ ਆਪਣੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ ਅਤੇ ਜੋ ਵੀ ਉਹ ਫੈਸਲਾ ਕਰਨਗੇ ਤੇ ਜਦੋਂ ਵੀ ਕਰਨਗੇ, ਉਹ ਖੁਦ ਮੀਡੀਆ ਨੁੰ ਦੱਸ ਦੇਣਗੇ।
ਸਿੱਧੂ ਨੁੰ ਪ੍ਰਧਾਨ ਬਣਾਏ ਜਾਣ ਬਾਰੇ ਸਵਾਲ ਦੇ ਜਵਾਬ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਉਹਨਾਂ ਕਦੇ ਨਹੀਂ ਕਿਹਾ ਕਿ ਨਵਜੋਤ ਸਿੱਧੂ ਨੁੰ ਪ੍ਰਧਾਨ ਬਣਾਇਆ ਜਾ ਰਿਹਾ ਹੈ ਤੇ ਉਹਨਾਂ ਦੇ ਬਿਆਨ ਨੁੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ। ਉਹਨਾਂ ਮੁੜ ਦੁਹਰਾਇਆ ਕਿ ਜੋ ਵੀ ਫੈਸਲਾ ਸੋਨੀਆ ਗਾਂਧੀ ਕਰਨਗੇ, ਉਹ ਦੱਸ ਦੇਣਗੇ।