ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅੰਦੋਲਨ ਕਿੰਨਾ ਸਮਾਂ ਚੱਲਦਾ ਰਹੇਗਾ ਇਸ ਦਾ ਤਾਂ ਸਰਕਾਰ ਦੱਸੇਗੀ ਪਰ ਕਿਸਾਨ ਵਾਪਿਸ ਨਹੀਂ ਆਵੇਗਾ, ਕਿਸਾਨ ਉੱਥੇ ਹੀ ਧਰਨਿਆਂ ਵਾਲੀ ਥਾਂ ਉੱਤੇ ਰਹੇਗਾ। ਸਰਕਾਰ ਨੂੰ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ 5 ਸਤੰਬਰ ਨੂੰ ਵੱਡੀ ਪੰਚਾਇਤ ਸੱਦੀ ਹੈ। ਅੱਗੇ ਜੋ ਵੀ ਫੈਸਲਾ ਲਿਆ ਜਾਂਦਾ ਹੈ, ਅਸੀਂ ਲਵਾਂਗੇ।ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ।ਸਰਕਾਰ ਕੋਲ ਵੀ ਦੋ ਮਹੀਨਿਆਂ ਦਾ ਸਮਾਂ ਹੈ। ਸਰਕਾਰ ਨੂੰ ਵੀ ਆਪਣਾ ਫੈਸਲਾ ਲੈਣਾ ਚਾਹੀਦਾ ਹੈ, ਕਿਸਾਨ ਵੀ ਲੈਣਗੇ। ਅਜਿਹਾ ਲੱਗਦਾ ਹੈ ਕਿ ਦੇਸ਼ ਵਿੱਚ ਜੰਗ ਹੋਵੇਗੀ। ਰਾਮਪੁਰ ਪੁੱਜੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਆਏ ਹਨ।ਇਸ ਮੌਕੇ ਉਨ੍ਹਾਂ ਨੇ ਇਹ ਵੱਡਾ ਬਿਆਨ ਦਿੱਤਾ।’