ਕਾਂਗਰਸ ਦਾ ਆਪਸੀ ਕਲੇਸ਼ ਜੱਗ ਜ਼ਾਹਰ ਹੈ। ਵਿਰੋਧੀਆਂ ਵੱਲੋਂ ਚੁਟਕੀ ਲੈਣਾ ਸੁਭਾਵਿਕ ਹੈ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਾਂਗਰਸ ਦੇ ਆਪਸੀ ਘਮਸਾਣ ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਤਰ੍ਹਾਂ-ਤਰ੍ਹਾਂ ਦੇ ਐਪੀਸੋਡ ਰੋਜ਼ ਸਾਹਮਣੇ ਆਉਂਦੇ ਰਹਿੰਦੇ ਹਨ।
ਉਨ੍ਹਾਂ ਕਿਹਾ ਕਾਂਗਰਸ ਦੀ ਅੰਦਰੂਨੀ ਲੜਾਈ ਹੁਣ ਲੋਕਾਂ ਦੇ ਮਨੋਰੰਜਨ ਦਾ ਸਾਧਨ ਬਣ ਗਈ ਹੈ। ਰੋਜ਼ਾਨਾ ਲੋਕਾਂ ਸਾਹਮਣੇ ਕੋਈ ਨਾ ਕੋਈ ਐਪੀਸੋਡ ਆ ਜਾਂਦਾ ਹੈ। ਹਰਿਆਣਾ ਤੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਾਂਗਰਸ ਦਾ ਇਸ ਤਰ੍ਹਾਂ ਦਾ ਕਲੇਸ਼ ਕਿਸੇ ਨਾ ਕਿਸੇ ਸੂਬੇ ਤੋਂ ਸਾਹਮਣੇ ਆਉਂਦਾ ਹੀ ਰਹਿੰਦਾ ਹੈ ਇਸ ਲਈ ਇਸ ਤੇ ਜ਼ਿਆਦਾ ਕਮੈਂਟ ਕਰਨਾ ਠੀਕ ਨਹੀਂ ਹੋਵੇਗਾ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਚ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਅਮਰਿੰਦਰ ਦੀ ਤਲਖੀ ਕਾਰਨ ਮਾਹੌਲ ਸੁਖਾਵਾਂ ਨਹੀਂ ਹੈ। ਇਸ ਦਰਮਿਆਨ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਓਧਰ ਨਵਜੋਤ ਸਿੱਧੂ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਮਿਲੇ।