ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ ਅਤੇ ਇਸ ਦੌਰਾਨ ਹੰਗਾਮਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਸੈਸ਼ਨ ਦੇ ਪਹਿਲੇ ਦਿਨ ‘ਆਪ’ ਵੱਲੋਂ ਰਾਜਪਾਲ ਨੂੰ ਬਿਨਾਂ ਦੱਸੇ ਹੀ ਭਰੋਸੇ ਦਾ ਮਤਾ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਭਾਜਪਾ ਵਿਧਾਇਕ ਸੈਸ਼ਨ ਤੋਂ ਵਾਕਆਊਟ ਕਰ ਗਏ।
ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਵਿਰੋਧ ਅਤੇ ਹੰਗਾਮੇ ਕਾਰਨ 27 ਸਤੰਬਰ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਇਜਲਾਸ ਦੇ ਦੂਜੇ ਦਿਨ ‘ਆਪ’ ਦਾ ਵਿਰੋਧ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਦੀ ਚਰਚਾ ਰਹੀ ਹੈ। ਨਾਲ ਹੀ ਮੁੱਖ ਮੰਤਰੀ ਦੇ ਖਿਲਾਫ ਨਿੰਦਾ ਮਤਾ ਲਿਆਉਣ ਦੀ ਮੰਗ ਕੀਤੀ।
ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਰਾਜਪਾਲ ਨੂੰ ਬਿਨਾਂ ਦੱਸੇ ਇਜਲਾਸ ਦੇ ਪਹਿਲੇ ਦਿਨ ਹੀ ਭਰੋਸੇ ਦਾ ਮਤਾ ਲਿਆਂਦਾ ਸੀ, ਜਦਕਿ ‘ਆਪ’ ਨੇ ਪੰਜਾਬ ਦੇ ਰਾਜਪਾਲ ਨੂੰ ਜੀਐੱਸਟੀ, ਬਿਜਲੀ ਅਤੇ ਪਰਾਲੀ ਦੇ ਮੁੱਦਿਆਂ ‘ਤੇ ਚਰਚਾ ਕਰਨ ਦਾ ਏਜੰਡਾ ਦੱਸਿਆ ਸੀ।