ਬੁੱਧਵਾਰ, ਅਗਸਤ 13, 2025 10:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਨੂੰ ਰਿਸ਼ਵਤ ਦਾ ਕੇਸ ਫੜਾਉਣ ਵਾਲਾ ਉਸੇ ਕੇਸ ਨੂੰ ਨਿਪਟਾਉਣ ਲਈ ਮੰਗ ਰਿਹਾ ਸੀ 11 ਲੱਖ ਰੁਪਏ, ਕੀਤਾ ਕਾਬੂ

ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਅੱਜ ਇੱਕ ਪ੍ਰਾਇਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਤਰਫੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ .32 ਬੋਰ ਦਾ ਇੱਕ ਰਿਵਾਲਵਰ, 1 ਕਾਰ ਅਤੇ 2 ਮੋਬਾਈਲ ਬਰਾਮਦ ਹੋਏ

by Bharat Thapa
ਸਤੰਬਰ 30, 2022
in Featured, Featured News, ਪੰਜਾਬ
0

ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਅੱਜ ਇੱਕ ਪ੍ਰਾਇਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਤਰਫੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ .32 ਬੋਰ ਦਾ ਇੱਕ ਰਿਵਾਲਵਰ, 1 ਕਾਰ ਅਤੇ 2 ਮੋਬਾਈਲ ਬਰਾਮਦ ਹੋਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਇਵੇਟ ਵਿਅਕਤੀ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜੀਵਾਲਾ (ਤੰਬੂਵਾਲਾ), ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੂੰ ਸੰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ ਨੰਬਰ 13, ਮਿਤੀ 04-08-2022 ਤਹਿਤ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਦਰਜ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਸੀ ਜੋ ਕਿ ਸਵਰਨ ਰਾਣੀ, ਜੂਨੀਅਰ ਇੰਜੀਨੀਅਰ, ਮਗਨਰੇਗਾ, ਫਾਜ਼ਿਲਕਾ ਵਿਰੁੱਧ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਸਵਰਨ ਰਾਣੀ ਨੂੰ ਇਸੇ ਪ੍ਰਾਈਵੇਟ ਵਿਅਕਤੀ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸੰਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੇਸ ਦੇ ਨਿਪਟਾਰੇ ਲਈ ਦੋਸ਼ੀ ਸੁਖਜਿੰਦਰ ਸਿੰਘ ਪੁਲਿਸ ਅਧਿਕਾਰੀਆਂ ਤਰਫੋਂ ਉਸ ਕੋਲੋਂ 15 ਲੱਖ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ ਪਰ ਸੌਦਾ 11 ਲੱਖ ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਸੰਦੀਪ ਸਿੰਘ ਜੂਨੀਅਰ ਇੰਜੀਨੀਅਰ ਸਵਰਨ ਰਾਣੀ ਦਾ ਭਰਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.), ਲੁਧਿਆਣਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਸੁਖਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ ਕਿਉਂਕਿ ਬਾਕੀ ਰਕਮ ਬਾਅਦ ਵਿੱਚ ਦਿੱਤੀ ਜਾਣੀ ਸੀ।

ਉਹਨਾਂ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ.ਨੰਬਰ 11, ਮਿਤੀ 30-09-2022 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਪੁਲਿਸ ਸਟੇਸ਼ਨ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: 11 lakh rupeesarrestedbribery casesettle the caseVigilance
Share208Tweet130Share52

Related Posts

MP ਸਤਨਾਮ ਸੰਧੂ ਨੇ ਸੰਸਦ ‘ਚ ਕਾਲੇ ਧਨ ਤੇ ਟੈਕਸ ਚੋਰੀ ਦਾ ਚੁੱਕਿਆ ਮੁੱਦਾ

ਅਗਸਤ 12, 2025

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ELON MUSK ਨੇ ਹੁਣ APPLE ਨੂੰ ਦਿੱਤੀ ਧਮਕੀ, ਜਾਣੋ ਕਿਹੜੀ ਗੱਲ ਤੋਂ ਨਰਾਜ਼ ਹੋਏ ਮਸਕ

ਅਗਸਤ 12, 2025
Load More

Recent News

MP ਸਤਨਾਮ ਸੰਧੂ ਨੇ ਸੰਸਦ ‘ਚ ਕਾਲੇ ਧਨ ਤੇ ਟੈਕਸ ਚੋਰੀ ਦਾ ਚੁੱਕਿਆ ਮੁੱਦਾ

ਅਗਸਤ 12, 2025

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.