ਰਾਹੁਲ ਗਾਂਧੀ ਅਤੇ ਪ੍ਰਿਯੰਕਾਂ ਗਾਂਧੀ ਲਗਾਤਾਰ ਕੇਂਦਰ ਸਰਕਾਰ ਤੇ ਨਿਸ਼ਾਨੇ ਸਾਧ ਰਹੇ ਹਨ| ਰਾਹੁਲ ਗਾਂਧੀ ਨੇ ਕਿਸਾਨਾਂ ਦੇ ਹੱਕ ‘ਚ ਕਰ ਕੇਂਦਰ ਸਰਕਾਰ ਦੇ ਬਿਆਨ ਤੇ ਪਲਟਵਾਰ ਕੀਤਾ ਅਤੇ ਪ੍ਰਿਯੰਕਾ ਗਾਂਧੀ ਨੇ ਕੋਰੋਨਾ ਮਹਾਮਾਰੀ ਦੌਰਾਨ ਆਕਸੀਜਨ ਦੀ ਘਾਟ ਨੂੰ ਲੈ ਕੇ ਸਵਾਲ ਖੜੇ ਕੀਤੇ | ਉਨ੍ਹਾਂ ਕੇਂਦਰ ਸਰਕਾਰ ਦੇ ਦਾਅਵੇ ‘ਤੇ ਸਵਾਲ ਚੁੱਕੇ ਹਨ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਕੋਈ ਮੌਤ ਨਹੀਂ ਹੋਈ। ਪ੍ਰਿਯੰਕਾ ਗਾਂਧੀ ਨੇ ਸਰਕਾਰ ‘ਤੇ ਹਮਲਾ ਕਰਦੇ ਹੋਏ ਕਈ ਦੋਸ਼ ਲਗਾਏ ਸਨ।
"ऑक्सीजन की कमी से कोई मौत नहीं हुई": केंद्र सरकार
मौतें इसलिए हुईं
👉क्योंकि महामारी वाले साल में सरकार ने ऑक्सीजन निर्यात 700% तक बढ़ा दिया
👉क्योंकि सरकार ने ऑक्सीजन ट्रांसपोर्ट करने वाले टैंकरों की व्यवस्था नहीं की … 1/2— Priyanka Gandhi Vadra (@priyankagandhi) July 21, 2021
ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਜਿਸ ‘ਚ ਉਨ੍ਹਾਂ ਲਿਖਿਆ ਹੈ ਕੇਂਦਰ ਸਰਕਾਰ ਦਾ ਕਹਿਣਾ ਕਿ ਆਕਸੀਜਨ ਦੀ ਕਮੀ ਕਾਰਨ ਕੋਈ ਮੌਤ ਨਹੀਂ ਹੋਈ | ਮੌਤ ਇਸ ਲਈ ਹੋਈ ਕਿਉਂਕਿ ਸਰਕਾਰ ਨੇ ਮਹਾਂਮਾਰੀ ਦੇ ਸਾਲ ਵਿੱਚ ਆਕਸੀਜਨ ਦੀ ਬਰਾਮਦ ਵਿੱਚ 700 ਫੀਸਦੀ ਵਾਧਾ ਕੀਤਾ। ਕਿਉਂਕਿ ਸਰਕਾਰ ਨੇ ਆਕਸੀਜਨ ਪਹੁੰਚਾਉਣ ਲਈ ਟੈਂਕਰਾਂ ਦਾ ਪ੍ਰਬੰਧ ਨਹੀਂ ਕੀਤਾ ਸੀ। ਅਧਿਕਾਰਤ ਸਮੂਹ ਅਤੇ ਸੰਸਦੀ ਕਮੇਟੀ ਦੀ ਸਲਾਹ ਨੂੰ ਅਣਗੌਲਿਆਂ ਕਰਦਿਆਂ, ਆਕਸੀਜਨ ਦੇਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਸੀ। ਹਸਪਤਾਲਾਂ ਵਿੱਚ ਆਕਸੀਜਨ ਪਲਾਂਟ ਲਗਾਉਣ ‘ਚ ਕੋਈ ਸਰਗਰਮੀ ਨਹੀਂ ਦਿਖਾਈ ਗਈ।” ਦੱਸ ਦੇਈਏ ਕਿ ਮੰਗਲਵਾਰ ਨੂੰ ਰਾਜ ਸਭਾ ਵਿੱਚ ਸਰਕਾਰ ਨੂੰ ਇਹ ਸਵਾਲ ਪੁੱਛਿਆ ਗਿਆ ਸੀ ਕਿ ਆਕਸੀਜਨ ਦੀ ਘਾਟ ਕਾਰਨ ਕਿੰਨੇ ਮਰੀਜ਼ਾਂ ਦੀ ਮੌਤ ਹੋਈ ਹੈ ? ਜਿਸ ਦਾ ਸਰਕਾਰ ਨੇ ਜਵਾਬ ਦਿੱਤਾ ਕਿ ਆਕਸੀਜਨ ਦੀ ਘਾਟ ਕਾਰਨ ਇੱਕ ਵੀ ਮੌਤ ਨਹੀਂ ਹੋਈ।
👉एंपावर्ड ग्रुप और संसदीय समिति की सलाह को नजरंदाज कर ऑक्सीजन उपलब्ध कराने का कोई इंतजाम नहीं किया
👉अस्पतालों में ऑक्सीजन प्लांट लगाने में कोई सक्रियता नहीं दिखाई 2/2— Priyanka Gandhi Vadra (@priyankagandhi) July 21, 2021
ਸਿਹਤ ਮੰਤਰੀ ਨੇ ਕਿਹਾ ਕਿ ਰਾਜ ਸਰਕਾਰਾਂ ਡਾਟਾ ਦਿੰਦੀਆਂ ਹਨ, ਅਸੀਂ ਇਸ ਨੂੰ ਕੰਪਾਇਲ ਕਰਕੇ ਪ੍ਰਿੰਟ ਕਰਦੇ ਹਾਂ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੀ ਕੋਈ ਹੋਰ ਭੂਮਿਕਾ ਨਹੀਂ ਹੈ, ਇਸ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਸਿਹਤ ਪ੍ਰਣਾਲੀ ਰਾਜਾਂ ਦੇ ਅਧਿਕਾਰ ਖੇਤਰ ਦਾ ਮੁੱਦਾ ਹੈ। ਰਾਜਾਂ ਨੇ ਕੇਂਦਰ ਨੂੰ ਭੇਜੀ ਰਿਪੋਰਟ ਵਿੱਚ ਆਕਸੀਜਨ ਦੀ ਘਾਟ ਕਾਰਨ ਲੋਕਾਂ ਦੀ ਮੌਤ ਦਾ ਜ਼ਿਕਰ ਨਹੀਂ ਕੀਤਾ। ਇਸ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਨੇ ਵਿਰੋਧੀ ਧਿਰਾਂ ਦੇ ਪ੍ਰਸ਼ਨਾਂ ਦੀ ਜਵਾਬਦੇਹੀ ਨੂੰ ਰਾਜਾਂ ‘ਤੇ ਛੱਡ ਦਿੱਤਾ ਹੈ। ਸਵਾਲ ਇਹ ਵੀ ਹੈ ਕਿ ਰਾਜਾਂ ਨੇ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੇ ਅੰਕੜੇ ਕੇਂਦਰ ਨੂੰ ਕਿਉਂ ਨਹੀਂ ਦਿੱਤੇ?