ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਦੇ ਮੱਦੇਨਜ਼ਰ ਕੇਂਦਰੀ ਦਿੱਲੀ ਦੇ ਜੰਤਰ-ਮੰਤਰ ਵਿਖੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜੰਤਰ-ਮੰਤਰ ਸੰਸਦ ਭਵਨ ਤੋਂ ਕੁਝ ਮੀਟਰ ਦੀ ਦੂਰੀ ’ਤੇ ਹੈ। ਅਧਿਕਾਰੀਆਂ ਨੇ ਕਿਹਾ ਕਿ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਤੇ ਨੀਮ ਫੌਜੀ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੁਲੀਸ ਸੁਰੱਖਿਆ ਹੇਠ 200 ਕਿਸਾਨਾਂ ਦਾ ਸਮੂਹ ਬੱਸਾਂ ਵਿਚ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਪੁੱਜ ਕੇ ਸ਼ਾਮ 5 ਵਜੇ ਤੱਕ ਵਿਰੋਧ ਪ੍ਰਦਰਸ਼ਨ ਕਰੇਗਾ। ਸੰਯੁਕਤ ਕਿਸਾਨ ਮੋਰਚਾ ਨੂੰ ਇਸ ਵਾਰ ਹਲਫ਼ਨਾਮਾ ਦੇਣ ਲਈ ਕਿਹਾ ਗਿਆ ਹੈ ਜਿਸ ਵਿੱਚ ਕੋਵਿਡ ਨਿਯਮਾਂ ਦੀ ਪਾਲਣ ਦੇ ਨਾਲ ਨਾਲ ਅੰਦੋਲਨ ਸ਼ਾਂਤੀ ਪੂਰਨ ਹੋਵੇਗਾ।