ਬਦੀ ‘ਤੇ ਨੇਕੀ ਦੀ ਜਿੱਤ ਦੁਸਹਿਰੇ ਤਿਉਹਾਰ ਦੀਆਂ ਸਭ ਨੂੰ ਵਧਾਈਆਂ। ਭਾਰਤ ਤਿਉਹਾਰਾਂ ਤੇ ਮੇਲਿਆਂ ਦਾ ਦੇਸ਼ ਹੈ। ਦੁਸ਼ਹਿਰਾ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਇਹ ਭਾਰਤ ਵਿੱਚ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਨੇਕੀ ਦੀ ਬੁਰਾਈ ‘ਤੇ ਜਿੱਤ ਅਤੇ ਆਪਸੀ ਪਿਆਰ ਦਾ ਪ੍ਰਤੀਕ ਦੁਸਹਿਰਾ ਤਿਉਹਾਰ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਇਲਾਕਿਆਂ ‘ਚ ਆਯੋਜਿਤ ਕੀਤਾ ਜਾਂਦਾ ਹੈ।
ਦੁਸਹਿਰੇ ਦਾ ਤਿਉਹਾਰ ਪੂਰੇ ਭਾਰਤ ‘ਚ ਬੜੇ ਉਤਸ਼ਾਹ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਭਗਵਾਨ ਸ਼੍ਰੀ ਰਾਮ ਨੇ ਰਾਵਣ ਨੂੰ ਮਾਰ ਕੇ ਸੀਤਾ ਮਾਤਾ ਜੀ ਨੂੰ ਉਸ ਦੀ ਕੈਦ ‘ਚੋਂ ਛੁਡਾਇਆ ਸੀ।
ਜਲੰਧਰ ਦੇ ਭਾਰਗੋ ਕੈਂਪ ਵਿਚ ਵੀ ਦਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਪਰ ਇੱਥੇ ਦੀਆਂ ਤਸਵੀਰਾਂ ਕੁਝ ਅਲੱਗ ਨਜ਼ਰ ਆ ਰਹੀਆਂ ਹਨ । ਇੱਥੇ ਕੁਝ ਬੱਚਿਆਂ ਵੱਲੋਂ ਇਸ ਰਾਵਣ ਦੇ ਪੁਤਲੇ ਨੂੰ ਅਲੱਗ ਹੀ ਦਿਸ਼ਾ ਦਿੱਤੀ ਹੈ । ਸੋਲ਼ਾਂ ਸਾਲਾਂ ਦੇ ਨਿਸ਼ੂ ਨੇ ਇਕ ਡਰੈਗਰ ਉੱਤੇ ਸਵਾਰ ਇੱਕ ਰਾਵਣ ਦਾ ਪੁਤਲਾ ਤਿਆਰ ਕੀਤਾ ਹੈ । ਨਿਸ਼ੂ ਦਾ ਕਹਿਣਾ ਹੈ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪਿਛਲੇ ਛੇ ਸਾਲਾਂ ਤੋਂ ਰਾਵਣ ਦੇ ਪੁਤਲੇ ਬਣਾ ਰਹੇ ਹਨ ਪਰ ਇਸ ਵਾਰ ਉਨ੍ਹਾਂ ਨੇ ਕੁਝ ਅਲੱਗ ਬਣਾੳੁਣ ਦੀ ਕੋਸ਼ਿਸ਼ ਕੀਤੀ ਹੈ ਜਿਸ ਵਿੱਚ ਉਨ੍ਹਾਂ ਦਾ ਸਾਥ ਉਨ੍ਹਾਂ ਦੇ ਮੁਹੱਲੇ ਦੇ ਸਾਥੀਆਂ ਨੇ ਦਿੱਤਾ ਹੈ ।