ਪੰਜਾਬ ਕਾਂਗਰਸ ਭਵਨ ’ਚ ਨਵਜੋਤ ਸਿੱਧੂ ਨੇ ਮੰਚ ’ਤੇ ਧਮਾਕੇਦਾਰ ਬੱਲੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਪੰਜਾਬ ਕਾਂਗਰਸ ਭਵਨ ਦੇ ਦਫ਼ਤਰ ’ਚ ਉਨ੍ਹਾਂ ਦਾ ਬਿਸਤਰਾ ਲੱਗੇਗਾ ਅਤੇ ਵਿਰੋਧੀਆਂ ਦਾ ਬਿਸਤਰਾ ਗੋਲ ਹੋਵੇਗਾ। ਉਨ੍ਹਾਂ ਨੇ ਮੰਤਰੀਆਂ ਨੂੰ 3-3 ਘੰਟੇ ਚਰਚਾ ਲਈ ਦਫ਼ਤਰ ਆਉਣ ਦਾ ਵੀ ਸੱਦਾ ਦਿੱਤਾ। ਸਿੱਧੂ ਨੇ ਕਿਹਾ ਕਿ ਬੇਸ਼ੱਕ ਇਹ ਮੰਤਰੀਆਂ ਦੀ ਮਰਜ਼ੀ ’ਤੇ ਨਿਰਭਰ ਕਰਦਾ ਹੈ ਪਰ ਉਨ੍ਹਾਂ ਦਾ ਵਾਅਦਾ ਹੈ ਕਿ ਦਫ਼ਤਰ ’ਚ ਵੱਡਿਆਂ ਨੂੰ ਸਨਮਾਨ ਮਿਲੇਗਾ ਅਤੇ ਛੋਟਿਆਂ ਨੂੰ ਪਿਆਰ ਮਿਲੇਗਾ।