ਅਕਤੂਬਰ ‘ਚ ਮਾਨਸੂਨ ਦੇ ਜਾਣ ਤੋਂ ਬਾਅਦ ਵੀ ਕਈ ਸੂਬਿਆਂ ‘ਚ ਬਾਰਸ਼ ਜਾਰੀ ਹੈ। ਦਿੱਲੀ, ਮਹਾਰਾਸ਼ਟਰ, ਯੂਪੀ ਸਮੇਤ ਕਈ ਰਾਜਾਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ। ਕਰੀਬ 12 ਘੰਟੇ ਤੱਕ ਮੀਂਹ ਕਾਰਨ ਦਿੱਲੀ ਦੇ ਕਈ ਇਲਾਕਿਆਂ ‘ਚ ਜਾਮ ਲੱਗਾ ਰਿਹਾ। ਦਿੱਲੀ ਪੁਲਿਸ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਇਸ ਨੂੰ ਧਿਆਨ ‘ਚ ਰੱਖ ਕੇ ਯਾਤਰਾ ਦੀ ਯੋਜਨਾ ਬਣਾਉਣ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਦਿੱਲੀ ਸਮੇਤ 17 ਸੂਬਿਆਂ ‘ਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ। ਆਈਐਮਡੀ ਦੇ ਅਨੁਸਾਰ ਆਉਣ ਵਾਲੇ 2-3 ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਹਰਿਆਣਾ ਵਿੱਚ 8 ਅਤੇ 9 ਅਕਤੂਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ ਜਦੋਂ ਕਿ ਯੂਪੀ, ਉੱਤਰਾਖੰਡ ਅਤੇ ਪੂਰਬੀ ਰਾਜਸਥਾਨ ਵਿੱਚ 11 ਅਕਤੂਬਰ ਤੱਕ ਜਾਰੀ ਰਹੇਗੀ।
ਜਾਣਕਾਰੀ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਮਾਨਸੂਨ ਤੋਂ weਬਾਅਦ ਵੀ ਮੀਂਹ ਪੈ ਰਿਹਾ ਹੈ। ਚੱਕਰਵਾਤੀ ਸਰਕੂਲੇਸ਼ਨ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸਥਿਤ ਹੈ। ਚੱਕਰਵਾਤੀ ਸਰਕੂਲੇਸ਼ਨ ਤੋਂ ਉੱਤਰ ਪੱਛਮੀ ਉੱਤਰ ਪ੍ਰਦੇਸ਼ ਤੱਕ ਤੇਲੰਗਾਨਾ, ਵਿਦਰਭ, ਪੱਛਮੀ ਮੱਧ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਤੱਕ ਇੱਕ ਟਰਫ ਫੈਲ ਰਿਹਾ ਹੈ। ਬੰਗਾਲ ਦੀ ਖਾੜੀ ਦੇ ਮੱਧ ਹਿੱਸੇ ‘ਤੇ ਚੱਕਰਵਾਤੀ ਚੱਕਰ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਮੁੰਬਈ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਠਾਣੇ, ਪਾਲਘਰ ਅਤੇ ਕੋਂਕਣ ਖੇਤਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
- 8 ਅਤੇ 9 ਅਕਤੂਬਰ ਨੂੰ ਪੱਛਮੀ ਬੰਗਾਲ ਅਤੇ ਸਿੱਕਮ, 9 ਅਤੇ 10 ਅਕਤੂਬਰ ਨੂੰ ਉੜੀਸਾ, ਬਿਹਾਰ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
- 8 ਤੋਂ 11 ਅਕਤੂਬਰ ਦੌਰਾਨ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੁਡੂਚੇਰੀ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
- ਉੱਤਰੀ ਅੰਦਰੂਨੀ ਕਰਨਾਟਕ ਵਿੱਚ 9 ਅਤੇ 10 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
- ਦੱਖਣੀ ਅੰਦਰੂਨੀ ਕਰਨਾਟਕ ਵਿੱਚ 9 ਤੋਂ 11 ਅਕਤੂਬਰ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ।
- 10 ਤੋਂ 11 ਅਕਤੂਬਰ ਤੱਕ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।