ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਤੋਂ ਆਮ ਆਦਮੀ ਨੂੰ ਪਿਛਲੇ 1 ਹਫ਼ਤੇ ਤੋਂ ਰਾਹਤ ਮਿਲੀ ਹੈ | ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਸਥਿਰ ਰਹੀਆਂ ਹਨ |
ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀਐਲ) ਦੁਆਰਾ ਜਾਰੀ ਰੇਟ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਰਿਹਾ ਜਦੋਂਕਿ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਦੇ ਪਿਛਲੇ ਪੱਧਰ ‘ਤੇ ਰਿਹਾ। ਦੱਸਣਯੋਗ ਹੈ ਕਿ ਜੁਲਾਈ ਮਹੀਨੇ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਦੋ ਵਾਰ ਕਟੌਤੀ ਕੀਤੀ ਗਈ ਹੈ ਜਦੋਂਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਕਮੀ ਨਹੀਂ ਆਈ ਹੈ।
ਚਾਰ ਵੱਡੇ ਮੈਟਰੋ ਸ਼ਹਿਰਾਂ ਵਿਚੋਂ ਮੁੰਬਈ ਵਿਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਮਹਿੰਗੇ ਹਨ. ਮੁੰਬਈ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 107.83 ਰੁਪਏ ਹੈ ਜਦਕਿ ਡੀਜ਼ਲ 97.45 ਰੁਪਏ ਹੈ। ਕੋਲਕਾਤਾ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਕ੍ਰਮਵਾਰ 102.08 ਰੁਪਏ ਅਤੇ 93.02 ਰੁਪਏ ਪ੍ਰਤੀ ਲੀਟਰ ਦੇ ਪੱਧਰ ‘ਤੇ ਰਹੀਆਂ। ਇਸੇ ਤਰ੍ਹਾਂ ਚੇਨਈ ਦੇ ਪ੍ਰਚੂਨ ਬਾਜ਼ਾਰ ਵਿਚ ਅੱਜ ਪੈਟਰੋਲ 102.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.39 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।