10 ਅਕਤੂਬਰ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ‘ਤੇ ਪਰਿਵਾਰ ਅਤੇ ਪੈਰੋਕਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ ਉਹ ਖੇਤਰੀ ਅਤੇ ਰਾਸ਼ਟਰੀ ਰਾਜਨੀਤੀ ‘ਚ ਇੱਕ ਮਹਾਨ ਸਿਆਸਤਦਾਨ ਸਨ । ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਉਨ੍ਹਾਂ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ।
Saddened to hear about passing away of Former CM of UP, Sh. Mulayam Singh Yadav ji. My heartfelt condolences to Sh. Akhilesh Yadav and the Yadav family.
— Partap Singh Bajwa (@Partap_Sbajwa) October 10, 2022
ਬਾਜਵਾ ਨੇ ਕਿਹਾ ਕਿ ਉਹ 10 ਵਾਰ ਵਿਧਾਇਕ ਅਤੇ 7 ਵਾਰ ਲੋਕ ਸਭਾ ਮੈਂਬਰ ਚੁਣੇ ਗਏ ਸਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਤਿੰਨ ਵਾਰ ਮੁੱਖ ਮੰਤਰੀ ਅਤੇ 1990 ਦੇ ਦਹਾਕੇ ਵਿੱਚ ਸੰਯੁਕਤ ਮੋਰਚੇ ਦੀ ਸਰਕਾਰ ਵਿੱਚ ਰੱਖਿਆ ਮੰਤਰੀ ਵਜੋਂ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਮੁਲਾਇਮ ਸਿੰਘ ਯਾਦਵ ਨੇ ਆਪਣਾ ਪੂਰਾ ਜੀਵਨ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਉੱਚਾ ਚੁੱਕਣ ਲਈ ਸਮਰਪਿਤ ਕੀਤਾ ਅਤੇ ਯੂਪੀ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ।
ਉਹ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੁਆਰਾ ਸਤਿਕਾਰੇ ਜਾਂਦੇ ਸਨ ਅਤੇ ਲਗਭਗ ਛੇ ਦਹਾਕਿਆਂ ਦੇ ਆਪਣੇ ਸਿਆਸੀ ਕਰੀਅਰ ਦੌਰਾਨ, ਯੂਪੀ ਵਿੱਚ ਉਸਦੇ ਪੈਰੋਕਾਰਾਂ ਦੁਆਰਾ ਉਨ੍ਹਾਂ ਨੂੰ ‘ਨੇਤਾ ਜੀ’ ਵੀ ਕਿਹਾ ਜਾਂਦਾ ਸੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁਲਾਇਮ ਸਿੰਘ ਯਾਦਵ ਇਕ ਮਹੱਤਵਪੂਰਨ ਸਮਾਜਵਾਦੀ ਸ਼ਖਸੀਅਤ ਰਹੇ ਹਨ, ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਸਨ। ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਬਾਜਵਾ ਨੇ ਕਿਹਾ, “ਮੈਂ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਯਾਦਵ ਪਰਿਵਾਰ ਨੂੰ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।