ਰਾਘਵ ਚੱਢਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਬਾਰੇ ਟਵੀਟ ਕਰ ਖੁਲਾਸਾ ਕੀਤਾ ਗਿਆ ਕਿਹਾ ਕਿ ‘ਆਪ’ ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਬੰਧਨ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਹੈ ਅਤੇ ਨਾ ਹੀ ਇਸ ਦੇ ਸੰਬੰਧੀ ਸਾਡੀ ਕੋਈ ਗੱਲਬਾਤ ਚੱਲ ਰਹੀ ਹੈ।
'ਆਪ' ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਬੰਧਨ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਹੈ ਅਤੇ ਨਾ ਹੀ ਇਸ ਦੇ ਸੰਬੰਧੀ ਸਾਡੀ ਕੋਈ ਗੱਲਬਾਤ ਚੱਲ ਰਹੀ ਹੈ। https://t.co/4R4hvlAlQa
— Raghav Chadha (@raghav_chadha) July 25, 2021
ਰਾਘਵ ਚੱਢਾ ਵੱਲੋਂ ਇੱਕ ਪੰਜਾਬੀ ਨਿਊਜ਼ ਚੈਨਲ ਵੱਲੋਂ ਪੋਸਟ ਕੀਤੀ ਗਈ ਇੱਕ ਖਬਰ ਦੇ ਜਵਾਬ ‘ਚ ਆਪਣਾ ਟਵੀਟ ਕੀਤਾ ਗਿਆ ਹੈ ਅਤੇ ਚੈਨਲ ਵੱਲੋਂ ਖਬਰ ਚਲਾਈ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਆਮ ਆਦਮੀ ਪਾਰਟੀ ਵਿਚ ਗੱਠਜੋੜ ਹੋ ਸਕਦਾ ਹੈ ਅਤੇ ਦੋਵਾਂ ਧਿਰਾਂ ਵਿਚ ਸਹਿਮਤੀ ਬਣ ਗਈ ਹੈ। 20 ਸੀਟਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਦਿੱਤੀਆਂ ਜਾ ਸਕਦੀਆਂ ਹਨ।