ਦਿੱਲੀ ਬਾਰਡਰ ‘ਤੇ ਮੋਰਚਾ ਲਈ ਬੈਠੇ ਕਿਸਾਨ ਯੂਨੀਅਨਾਂ ਵੱਲੋ ਅੱਜ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ ਸਸਪੈਂਡ ਕਰ ਦਿੱਤਾ। ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਵਲ਼ੋ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੁਲਾਈ ਨੂੰ ਰੁਲਦੂ ਸਿੰਘ ਮਾਨਸਾ ਵੱਲੋ ਸਟੇਜ ਤੋਂ ਇੱਕ ਭਾਸ਼ਨ ਦਿੱਤਾ ਗਿਆ ਸੀ ਜਿਸ ਦੇ ਚੱਲਦਿਆਂ ਉਹਨਾਂ ਨੂੰ ਸਸਪੈਂਡ ਕੀਤਾ ਗਿਆ।
ਸਿੱਖ ਧਰਮ ਨੂੰ ਲੈ ਕੇ ਰੁਲਦੂ ਸਿੰਘ ਮਾਨਸਾ ਵੱਲੋਂ ਟਿੱਪਣੀ ਕੀਤੀ ਗਈ ਸੀ, ਜਿਸ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਜਿਸ ਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਫੈਸਲਾ ਲਿਆ ਗਿਆ ਹੈ। 32 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਤੌਰ ‘ਤੇ ਰੁਲਦੂ ਸਿੰਘ ਮਾਨਸਾ ਨੂੰ ਸਸਪੈਂਡ ਕਰਨ ਦਾ ਫੈਸਲਾ ਲਿਆ ਗਿਆ ਹੈ।ਰੁਲਦੂ ਮਾਨਸਾ ਦਾ ਇਹ ਭਾਸ਼ਣ ਸੰਤ ਭਿੰਡਰਾਵਾਲੇ ਵੱਲ ਇਸ਼ਾਰਾ ਕਰਦਾ ਸੀ।