Army Assault Dog Zoom : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦਾ ਇਕ ਕੁੱਤਾ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ‘ਚ ਸਥਿਤ ਇਸ ਜ਼ਿਲ੍ਹੇ ਦੇ ਤੰਗਪਾਵਾ ਇਲਾਕੇ ‘ਚ ਐਤਵਾਰ ਦੇਰ ਰਾਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਸਵੇਰੇ ਫੌਜ ਨੇ ਜ਼ੂਮ ਨਾਂ ਦੇ ਆਪਣੇ ਹਮਲਾਵਰ ਕੁੱਤੇ ਨੂੰ ਉਸ ਘਰ ਦੇ ਅੰਦਰ ਭੇਜਿਆ ਜਿੱਥੇ ਅੱਤਵਾਦੀ ਲੁਕੇ ਹੋਏ ਸਨ। ਇਸ ਦੌਰਾਨ ਅੱਤਵਾਦੀਆਂ ਨੇ ਉਸ ‘ਤੇ ਗੋਲੀਬਾਰੀ ਕਰ ਦਿੱਤੀ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਉਨ੍ਹਾਂ ਕਿਹਾ ਕਿ ਜ਼ੂਮ ਇਸ ਤੋਂ ਪਹਿਲਾਂ ਵੀ ਕਈ ਸਰਗਰਮ ਮੁਹਿੰਮਾਂ ਦਾ ਹਿੱਸਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਆਪਰੇਸ਼ਨ ‘ਚ ਅੱਤਵਾਦੀਆਂ ਵੱਲੋਂ ਚਲਾਈਆਂ ਗਈਆਂ ਦੋ ਗੋਲੀਆਂ ਕਾਰਨ ਜ਼ੂਮ ਜ਼ਖਮੀ ਹੋ ਗਿਆ।
#WATCH | In an operation in Kokernag, Anantnag, Army's dog 'Zoom' attacked terrorists & received 2 gunshot injuries. In spite of that, he continued his task which resulted in neutralisation of 2 terrorists. The canine is under treatment in Srinagar, J&K.
(Source: Chinar Corps) pic.twitter.com/D6RTiWqEnb
— ANI (@ANI) October 10, 2022
ਉਨ੍ਹਾਂ ਕਿਹਾ ਕਿ ਆਮ ਵਾਂਗ ਸੋਮਵਾਰ ਨੂੰ ਵੀ ਜ਼ੂਮ ਨੂੰ ਉਸ ਘਰ ਨੂੰ ਖਾਲੀ ਕਰਨ ਦਾ ਕੰਮ ਸੌਂਪਿਆ ਗਿਆ ਜਿੱਥੇ ਅੱਤਵਾਦੀ ਲੁਕੇ ਹੋਏ ਸਨ। ਇਸ ਦੌਰਾਨ ਅੱਤਵਾਦੀਆਂ ਨੇ ਉਸ ‘ਤੇ ਗੋਲੀਬਾਰੀ ਕਰ ਦਿੱਤੀ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਉਨ੍ਹਾਂ ਕਿਹਾ, ਜ਼ੂਮ ਨੇ ਅੱਤਵਾਦੀਆਂ ਨੂੰ ਪਛਾਣ ਕੇ ਉਨ੍ਹਾਂ ‘ਤੇ ਹਮਲਾ ਕੀਤਾ, ਜਿਸ ਤੋਂ ਬਾਅਦ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕਰ ਦਿੱਤੀ। ਜ਼ੂਮ ਨੂੰ ਦੋ ਗੋਲੀਆਂ ਲੱਗੀਆਂ ਹਨ।
ਉਨ੍ਹਾਂ ਕਿਹਾ ਕਿ ਜ਼ੂਮ ਲੜਦਾ ਰਿਹਾ ਅਤੇ ਆਪਣਾ ਕੰਮ ਪੂਰਾ ਕਰ ਲਿਆ, ਜਿਸ ਕਾਰਨ ਦੋ ਅੱਤਵਾਦੀਆਂ ਦਾ ਖਾਤਮਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਜ਼ੂਮ ਦੀ ਪ੍ਰਤਿਭਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਗੋਲੀਆਂ ਲੱਗਣ ਤੋਂ ਬਾਅਦ ਵੀ ਉਹ ਅੱਤਵਾਦੀਆਂ ਨਾਲ ਲੜਦਾ ਰਿਹਾ। ਇਸ ਦੇ ਨਾਲ ਹੀ ਫੌਜ ਦੀ ਮਦਦ ਮਿਲੀ ਅਤੇ ਫੌਜ ਨੇ ਦੋਵਾਂ ਅੱਤਵਾਦੀਆਂ ਨੂੰ ਮਾਰ ਮੁਕਾਇਆ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਬਹਾਦੁਰ ਕੁੱਤੇ ਨੂੰ ਇਲਾਜ ਲਈ ਆਰਮੀ ਵੈਟਰਨਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ ਸਨ। ਹਾਲਾਂਕਿ ਕਈ ਜਵਾਨ ਜ਼ਖਮੀ ਵੀ ਹੋਏ ਹਨ।