PM Modi in Una: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਵੀਰਵਾਰ ਨੂੰ ਉਨਾ ਦੇ ਅੰਬ ਅੰਦੌਰਾ ਰੇਲਵੇ ਸਟੇਸ਼ਨ (Amb Andora railway) ਤੋਂ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ (Bharat Express train) ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ‘ਤੇ ਪੀਐਮ ਮੋਦੀ ਦੇ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਵੀ ਮੌਜੂਦ ਰਹੇ। ਪ੍ਰਧਾਨ ਮੰਤਰੀ ਦੇ ਸੁਆਗਤ ਲਈ ਅੰਬ ਅੰਦੌਰਾ ਰੇਲਵੇ ਸਟੇਸ਼ਨ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ ਸੀ, ਪ੍ਰਧਾਨ ਮੰਤਰੀ ਵੀ ਜਨਤਾ ਦਾ ਸਵਾਗਤ ਕਰਨ ਲਈ ਉਨ੍ਹਾਂ ਵਿਚਕਾਰ ਪਹੁੰਚੇ।
ਇਸ ਦੌਰਾਨ ਸਟੇਸ਼ਨ ਪਰਿਸਰ ਜੈ ਸ਼੍ਰੀ ਰਾਮ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਲੋਕਾਂ ਨੇ ‘ਦੇਖੋ-ਦੇਖੋ ਕੌਣ ਆਇਆ, ਮੋਦੀ-ਮੋਦੀ ਸ਼ੇਰ ਆਇਆ…’ ਦੇ ਨਾਅਰੇ ਲਾਏ। ਪ੍ਰਧਾਨ ਮੰਤਰੀ ਨੇ ਹੱਥ ਜੋੜ ਕੇ ਲੋਕਾਂ ਦੇ ਪਿਆਰ ਲਈ ਧੰਨਵਾਦ ਕੀਤਾ, ਕੁਝ ਲੋਕਾਂ ਨਾਲ ਹੱਥ ਵੀ ਮਿਲਾਇਆ। ਉਥੇ ਮੌਜੂਦ ਬੱਚਿਆਂ ਅਤੇ ਲੜਕੀਆਂ ਦੀ ਹੌਂਸਲਾ ਅਫਜਾਈ ਕੀਤੀ।
#WATCH | People raise 'Modi-Modi, Sher Aaya" slogans as they welcomed PM Modi in Himachal Pradesh's Una.
Today in Una, PM Modi flagged off the Vande Bharat Express train, dedicated IIIT Una to the nation and laid the foundation stone of Bulk Drug Park. pic.twitter.com/9R8u0wAOEg
— ANI (@ANI) October 13, 2022
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਉਨਾ ਦੇ ਇੰਦਰਾ ਗਾਂਧੀ ਸਟੇਡੀਅਮ ਲਈ ਰਵਾਨਾ ਹੋਏ। ਇੱਥੇ ਉਨ੍ਹਾਂ ਨੇ ਹਰੋਲੀ ਵਿਖੇ 2000 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਬਲਕ ਡਰੱਗ ਪਾਰਕ ਦਾ ਨੀਂਹ ਪੱਥਰ ਰੱਖਿਆ ਅਤੇ ਸਲੋਹ ਵਿਖੇ ਇੰਡੀਅਨ ਇੰਸਟੀਚਿਊਟ ਆਫ਼ ਇਨਫਰਮੇਸ਼ਨ ਟੈਕਨਾਲੋਜੀ (ਆਈਆਈਆਈਟੀ) ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ 2017 ਵਿੱਚ ਇਸ ਦਾ ਨੀਂਹ ਪੱਥਰ ਰੱਖਿਆ ਸੀ, ਇਸ ਸਮੇਂ ਇਸ ਸੰਸਥਾ ਵਿੱਚ 530 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ।
ਪੀਐਮ ਮੋਦੀ ਨੇ ਕਿਹਾ ਕਿ ਹਰੋਲੀ ਬਲਕ ਡਰੱਗ ਪਾਰਕ 1405 ਏਕੜ ਜ਼ਮੀਨ ਵਿੱਚ ਬਣਾਇਆ ਜਾਵੇਗਾ। ਇਸ ਦੇ 3 ਸਾਲਾਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਹ ਡਰੱਗ ਪਾਰਕ API ਆਯਾਤ ‘ਤੇ ਨਿਰਭਰਤਾ ਨੂੰ ਘਟਾਉਣ ਵਿੱਚ ਮਦਦ ਕਰੇਗਾ। ਇਸ ਨਾਲ ਲਗਪਗ 10,000 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ 23000 ਲੋਕਾਂ ਨੂੰ ਸਿੱਧੇ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਉਮੀਦ ਹੈ।