ਕਾਂਗਰਸ ਸਮੇਤ 14 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅੱਜ ਪੈਗਾਸਸ ਜਾਸੂਸੀ ਕਾਂਡ ਅਤੇ ਹੋਰ ਮਸਲਿਆਂ ’ਤੇ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਸਰਕਾਰ ਨੂੰ ਦਬਾਅ ਪਾਉਣ ਦੀ ਰਣਨੀਤੀ ’ਤੇ ਚਰਚਾ ਕੀਤੀ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖਗੜੇ ਦੇ ਸੰਸਦ ਭਵਨ ਵਿਚਲੇ ਚੈਂਬਰ ਵਿੱਚ ਹੋਈ ਇਸ ਬੈਠਕ ਵਿੱਚ ਖੜਗੇ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸ਼ਿਵ ਸੈਨਾ ਦੇ ਸੰਜੇ ਰਾਉਤ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਫੁੱਲ ਪਟੇਲ, ਡੀਐੱਮਕੇ ਦੇ ਟੀਆਰ ਬਾਲੂ ਅਤੇ ਹੋਰ ਪਾਰਟੀਆਂ ਦੇ ਆਗੂ ਮੌਜੂਦ ਸਨ। ਰਾਹੁਲ ਗਾਂਧੀ ਤੇ ਹੋਰ ਕਈ ਨੇਤਾਵਾਂ ਨੇ ਅੱਜ ਪੈਗਾਸਸ ਮਾਮਲੇ ’ਤੇ ਲੋਕ ਸਭਾ ਵਿੱਚ ਕੰਮ ਰੋਕੂ ਨੋਟਿਸ ਵੀ ਦਿੱਤਾ ਹੈ।