Punjab-Haryana Meeting on SYL: ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਮਨੋਹਰ ਲਾਲ ਖੱਟਰ (Manohar Lal Khattar) ਵੀਰਵਾਰ ਨੂੰ ਚੰਡੀਗੜ੍ਹ ‘ਚ ਮੀਟਿੰਗ ਲਈ ਇੱਕਠਾ ਹੋਏ। ਦੋਵਾਂ ਸੂਬਿਆਂ ਦੇ ਨੁਮਾਇੰਦੀਆਂ ਦਰਮਿਆਨ ਕਰੀਬ 2 ਘੰਟੇ ਇਹ ਮੀਟਿੰਗ ਚਲੀ ਪਰ ਮੀਟਿੰਗ ਬੇਸਿੱਟਾ ਰਹੀ। ਦੋਵਾਂ ਸੂਬਿਆਂ ‘ਚ ਕਿਸੇ ਮੁੱਦੇ ‘ਤੇ ਸਹਿਮਤੀ ਨਹੀਂ ਬਣੀ। ਜਿਸ ਤੋਂ ਬਾਅਦ ਮਾਨ ਅਤੇ ਖੱਟਰ ਨੇ ਪ੍ਰੈਸ ਕਾਨਫਰੰਸ ਕੀਤੀ। ਜਿਸ ‘ਚ ਦੋਵਾਂ ਨੇ ਆਪਣੇ ਆਪਣੇ ਪੱਖ ਮੀਡੀਆ ਸਾਹਮਣੇ ਰੱਖੇ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਬਿਆਨ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰੈਸ ਕਾਨਫਰੰਸ ਕੀਤੀ। ਮੁੱਖ ਮੰਤਰੀ ਖੱਟਰ ਨੇ ਦੱਸਿਆ ਕਿ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣੀ। ਇਸ ਬਾਰੇ ਕੇਂਦਰ ਨੂੰ ਰਿਪੋਰਟ ਸੌੰਪੀ ਜਾਵੇਗੀ। ਖੱਟਰ ਨੇ ਕਿਹਾ ਕਿ ਇਸ ਮੁੱਦੇ ਬਾਰੇ ਹੋਰ ਮੀਟਿੰਗ ਕਰਨੀ ਹੈ ਜਾਂ ਨਹੀਂ ਇਸ ਬਾਰੇ ਕੇਂਦਰ ਸਰਕਾਰ ਤੈਅ ਕਰੇਗੀ। ਦੱਸ ਦਈਏ ਕਿ 6 ਸਤੰਬਰ ਨੂੰ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਆਪਸੀ ਸਹਿਮਤੀ ਨਾਲ ਇਹ ਮੁੱਦਾ ਸੁਲਝਾਉਣ ਲਈ ਆਖਿਆ ਸੀ। ਇਸ ਬਾਬਤ ਅੱਜ ਮੀਟਿੰਗ ਹੋਈ ਸੀ।
ਪੰਜਾਬ ਸੀਐਮ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ‘ਚ ਕਿਹਾ
ਭਗਵੰਤ ਮਾਨ ਨੇ ਹਰਿਆਣਾ ਦੇ ਸੀਐਮ ਨਾਲ SYL ਦੇ ਮੁੱਦੇ ‘ਤੇ ਮੀਟਿੰਗ ਖ਼ਤਮ ਹੋਣ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਪੰਜਾਬ ਕੋਲ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦੀ ਕੀ ਲੋੜ। ਮਾਨ ਨੇ ਕਿਹਾ ਕਿ ਜਦੋਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਸਮਝੌਤਾ ਹੋਇਆ ਸੀ, ਉਸ ਸਮੇਂ ਪੰਜਾਬ ਕੋਲ 18.56 ਐਮਏਐਫ ਪਾਣੀ ਸੀ। ਜੋ ਹੁਣ ਘੱਟ ਕੇ 12.6 ਫੀਸਦੀ ਪਾਣੀ ‘ਤੇ ਆ ਗਿਆ ਹੈ। ਇਸ ਲਈ ਜਦੋਂ ਪਾਣੀ ਹੀ ਨਹੀਂ ਤਾਂ ਨਹਿਰ ਬਣਾਉਣ ਦੀ ਕੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੋਲ ਪੰਜਾਬ ਨਾਲੋਂ ਵੱਧ ਪਾਣੀ ਹੈ। ਮਾਨ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਪੀਐੱਮ ਮੋਦੀ ਕੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੀ ਤਾਰੀਖ਼ ‘ਚ ਹੀ ਕਹਿਣ ਨੂੰ ਪੰਜ ਆਬ ਹੈ ਪਰ ਪੰਜਾਬ ਕੋਲ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਐੱਸ.ਵਾਈ. ਐੱਲ ਨਹੀਂ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਣੀ ਨਹੀਂ ਹੈ ਤਾਂ ਨਹਿਰ ਕਿਉਂ?
ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਡੇ ਕੋਲ ਹਰਿਆਣਾ ਨੂੰ ਪਾਣੀ ਦੇਣ ਲਈ ਇੱਕ ਬੂੰਦ ਵੀ ਨਹੀਂ, ਕਿਉਂਕਿ ਪੰਜਾਬ ‘ਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਹਰਿਆਣਾ ਯਮੁਨਾ ਤੋਂ ਪਾਣੀ ਦੇ ਦੇਵੇ। ਉਨ੍ਹਾਂ ਕਿਹਾ ਸਾਡੇ ਕੋਲ ਕੁੱਲ 12.24 ਮਿਲੀਅਨ ਏਕੜ ਫੁੱਟ ਪਾਣੀ ਹੈ ਜਦਕਿ ਹਰਿਆਣਾ ਕੋਲ 14.10 ਕੋਲ ਮਿਲੀਅਨ ਏਕੜ ਫੁੱਟ ਪਾਣੀ ਹੈ, ਜੋ ਸਾਡੇ ਤੋਂ ਵੱਧ ਹੈ।
SYL ਦੇ ਮਸਲੇ ‘ਤੇ ਪੰਜਾਬ-ਹਰਿਆਣੇ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨੂੰ ਜਾਣਕਾਰੀ ਦਿੰਦੇ ਹੋਏ CM #BhagwantMann | Live https://t.co/fKelelo2Zw
— AAP Punjab (@AAPPunjab) October 14, 2022