ਸ਼ਨੀਵਾਰ, ਅਗਸਤ 9, 2025 11:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Police: ਪੰਜਾਬ ਦੀਆਂ ਜੇਲ੍ਹਾਂ ਚੋਂ ਚਲਦੇ ਗੈਂਗਸਟਰਾਂ ਦੇ ਕਾਰੋਬਾਰ, ਟਿਕਾਣਿਆਂ ਤੋਂ ਛੇ ਪਿਸਤੌਲ ਬਰਾਮਦ

ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਰਾਮਦ ਕੀਤੇ ਪਿਸਤੌਲ ਪਾਕਿਸਤਾਨ ਤੋਂ ਆਈਐਸਵਾਈਐਫ ਦੇ ਮੁਖੀ ਲਖਬੀਰ ਰੋਡੇ ਵੱਲੋਂ ਭੇਜੀ ਹਥਿਆਰਾਂ ਦੀ ਖੇਪ ਦਾ ਹਿੱਸਾ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹੈ।

by propunjabtv
ਅਕਤੂਬਰ 14, 2022
in ਪੰਜਾਬ
0

ਚੰਡੀਗੜ੍ਹ/ਫਤਿਹਗੜ੍ਹ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ (Punjab Police) ਵੱਲੋਂ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟ੍ਰੀਆ ਦਾ ਬਣਿਆ 9ਐਮ.ਐਮ. ਗਲੌਕ ਪਿਸਤੌਲ, ਚੀਨ ਦਾ ਬਣਿਆ ਸੀਐਫ-98 ਪਿਸਤੌਲ ਅਤੇ ਚਾਰ ਦੇਸੀ .315 ਬੋਰ ਦੇ ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ((DIG) Ropar) ਰੇਂਜ-ਕਮ-ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਰਨਜੋਤ ਸਿੰਘ ਉਰਫ਼ ਤੰਨਾ ਨੂੰ ਥਾਣਾ ਸਰਹਿੰਦ ਵਿਖੇ ਧਾਰਾ 384, 120ਬੀ ਅਤੇ 25/54/59 ਤਹਿਤ ਦਰਜ ਐਫਆਈਆਰ ਨੰਬਰ 117 ਮਿਤੀ 29.07.2022 ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਤੰਨਾ ਨੂੰ ਪਾਕਿਸਤਾਨ ਸਥਿਤ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ ਰੋਡੇ (Lakhbir Singh Rode) ਉਰਫ਼ ਬਾਬਾ ਵੱਲੋਂ ਸਰਹੱਦ ਪਾਰੋਂ ਭੇਜੀ 11 ਆਧੁਨਿਕ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਚੋਂ ਪੁਲਿਸ ਨੇ 9 ਹਥਿਆਰ ਬਰਾਮਦ ਕੀਤੇ ਹਨ ਅਤੇ ਦੋ ਅਜੇ ਵੀ ਉਸ ਕੋਲ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਉਪਰੰਤ ਲੋਪੋਕੇ, ਅੰਮ੍ਰਿਤਸਰ ਵਿੱਚ ਉਸਦੇ ਦੋਸਤ ਦੇ ਘਰੋਂ ਇੱਕ ਸੀਐਫ-98 ਪਿਸਤੌਲ ਅਤੇ ਦੋ .315. ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ।

ਐਸਐਸਪੀ ਫ਼ਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਤਰਨਜੋਤ ਤੰਨਾ ਦੇ ਖੁਲਾਸੇ ‘ਤੇ ਪੁਲਿਸ ਵੱਲੋਂ ਕਪੂਰਥਲਾ ਜੇਲ੍ਹ ਤੋਂ ਇੱਕ ਹੋਰ ਗੈਂਗਸਟਰ ਜਸਪਾਲ ਸਿੰਘ ਉਰਫ਼ ਜੱਸੀ ਨੂੰ ਵੀ ਲਿਆਂਦਾ ਗਿਆ ਅਤੇ ਹੁਸ਼ਿਆਰਪੁਰ ਤੋਂ ਉਸਦੇ ਇੱਕ ਸਾਥੀ ਲਾਡੀ ਦੇ ਘਰੋਂ ਦੋ ਦੇਸੀ ਪਿਸਤੌਲਾਂ ਸਮੇਤ ਬਾਕੀ ਰਹਿੰਦਾ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨਾਲ ਸੀਆਈਏ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਲਖਬੀਰ ਰੋਡੇ ਵੱਲੋਂ ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਵਿੱਚ ਸ਼ਾਮਲ ਸਾਰੇ ਹਥਿਆਰਾਂ ਨੂੰ ਬਰਾਮਦ ਕਰ ਲਿਆ ਹੈ।

ਦੱਸਣਯੋਗ ਹੈ ਕਿ ਤਰਨਜੋਤ ਤੰਨਾ ਦਾ ਨਾਂ ਹਾਲ ਹੀ ਵਿੱਚ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਇੱਕ ਫਿਰੌਤੀ ਕੇਸ ਵਿੱਚ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਗੋਲਡੀ ਬਰਾੜ, ਮਨਪ੍ਰੀਤ ਉਰਫ਼ ਮੰਨਾ ਅਤੇ ਤਰਨਜੋਤ ਉਰਫ਼ ਤੰਨਾ ਨੇ ਬਠਿੰਡਾ ਦੇ ਇੱਕ ਕਾਰੋਬਾਰੀ ਤੋਂ ਫਿਰੌਤੀ ਲਈ ਸੀ। ਇਸ ਮਾਮਲੇ ਵਿੱਚ ਦਿੱਲੀ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤੇ ਸ਼ੂਟਰਾਂ ਨੇ ਤੰਨਾ ਦਾ ਨਾਂ ਉਜਾਗਰ ਕੀਤਾ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਸਰਹੱਦ ਪਾਰ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Tags: Arms ConsignmentBhagwant MannDIG Gurpreet Singh BhullarGangsters in PunjabISYFLakhbir Singh Rodepakistanpro punjab tvPunjab Chief MinisterPunjab Jailspunjab newspunjab police
Share216Tweet135Share54

Related Posts

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025
Load More

Recent News

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਪੰਜਾਬ ‘ਚ ਬਦਲਿਆ ਮੌਸਮ, ਜਾਣੋ ਕਦੋਂ ਪਏਗਾ ਭਾਰੀ ਮੀਂਹ

ਅਗਸਤ 9, 2025

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.