ਵਿਜੀਲੈਂਸ ਦੇ ਅਫ਼ਸਰ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੇ ਮਾਮਲੇ ‘ਚ ਸਾਬਕਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਵਿਜੀਲੈਂਸ ਨੇ ਦੇਰ ਰਾਤ ਟ੍ਰੈਪ ਲਗਾ ਕੇ ਕੀਤਾ ਗ੍ਰਿਫਤਾਰ।
ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਕਾਬੂ ਕੀਤਾ ਹੈ।
ਦੱਸ ਦੇਈਏ ਕਿ ਬੀਤੇ ਦੇਰ ਰਾਤ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਜੀਰਕਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਵਿਜੀਲੈਂਸ ਨੂੰ 50 ਲੱਖ ਰੁਪਏ ਰਿਸ਼ਵਤ ਦਿੰਦਿਆਂ ਕੀਤਾ ਗ੍ਰਿਫ਼ਤਾਰ।ਦੱਸ ਦੇਈਏ ਕਿ ਸ਼ਾਮ ਸੁੰਦਰ ਅਰੋੜਾ ਨੂੰ ਟ੍ਰੈਪ ਲਗਾ ਕੇ ਗ੍ਰਿਫਤਾਰ ਕੀਤਾ ਗਿਆ।