ਵੀਰਵਾਰ, ਜਨਵਰੀ 15, 2026 10:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਵੱਲੋਂ PSPCL ਨੂੰ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਜਾਂ ਮੁੜ ਵਿਚਾਰ ਕਰਨ ਦੇ ਦਿੱਤੇ ਹੁਕਮ

by propunjabtv
ਜੁਲਾਈ 29, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL ) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (PPAs) ਰੱਦ ਕਰਨ ਜਾਂ ਮੁੜ ਵਿਚਾਰ ਕਰਨ ਦੇ ਆਦੇਸ਼ ਦਿੱਤੇ ਹਨ , ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਉਤੇ ਖਰੀਆਂ ਨਹੀਂ ਉਤਰੀਆਂ।

ਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭੱਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ। ਹਾਲਾਂਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ।

ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।

ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਜੁਰਮਾਨਾ ਲਗਾ ਕੇ ਨੋਟਿਸ ਜਾਰੀ ਕਰ ਦਿੱਤਾ ਹੈ ਪਰ ਕਿਉਂਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਇਕਪਾਸੜ ਹਨ, ਇਸ ਲਈ ਲਗਾਇਆ ਗਿਆ ਜੁਰਮਾਨਾ ਥਰਮਲ ਪਲਾਂਟਾਂ ਵਿੱਚ ਖਰਾਬੀ ਹੋਣ ਕਰਕੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਥੋੜ੍ਹਾ ਹੋਵੇਗਾ। ਇਸ ਤੋਂ ਇਲਾਵਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਸ਼ਰਤਾਂ ਅਨੁਸਾਰ, ਮੌਜੂਦਾ ਸਮੇਂ ਆਈ.ਪੀ.ਪੀਜ਼ ਨੂੰ ਗਰਮੀਆਂ/ਝੋਨੇ ਦੇ ਸਮੇਂ ਦੌਰਾਨ ਬਿਜਲੀ ਸਪਲਾਈ ਕਰਨਾ ਲਾਜ਼ਮੀ ਨਹੀਂ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਨਾਕਾਮੀ ਦੇ ਨਤੀਜੇ ਵਜੋਂ ਪਏ ਘਾਟੇ ਨੂੰ ਪੂਰਨ ਲਈ ਪੀ.ਐਸ.ਪੀ.ਸੀ.ਐਲ. ਨੂੰ ਮੌਜੂਦਾ ਸੀਜ਼ਨ ਵਿੱਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜ੍ਹੇ ਸਮੇਂ ਦੀ ਬਿਜਲੀ ਖਰੀਦਣੀ ਪਈ। ਪੀ.ਐਸ.ਪੀ.ਸੀ.ਐਲ. ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖਰਚ ਕਰਕੇ 271 ਕਰੋੜ ਯੂਨਿਟ ਬਿਜਲੀ ਦੀ ਖਰੀਦ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਬਿਜਲੀ ਸਬੰਧੀ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸੂਬੇ ਨੂੰ ਬਿਜਲੀ ਦੀ ਵੱਧ ਸਪਲਾਈ ਵਾਲੇ ਉਦਯੋਗਾਂ ‘ਤੇ 1 ਜੁਲਾਈ ਤੋਂ 11 ਜੁਲਾਈ ਤੱਕ ਬਿਜਲੀ ਰੈਗੂਲੇਟਰੀ ਉਪਾਅ ਵੀ ਲਾਗੂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਰਾਜ ਦੇ ਵੱਖ-ਵੱਖ ਖਪਤਕਾਰਾਂ ਨੂੰ ਪ੍ਰੇਸ਼ਾਨੀ ਹੋਈ, ਬਲਕਿ ਪਹਿਲਾਂ ਹੀ ਵਿੱਤੀ ਸੰਕਟ ਵਿੱਚ ਘਿਰੇ ਪੀ.ਐਸ.ਪੀ.ਸੀ.ਐਲ. ‘ਤੇ ਹੋਰ ਵਿੱਤੀ ਬੋਝ ਪਿਆ।

Tags: cancel or reconsiderCaptain orderspower purchase agreementsPSPCL
Share202Tweet126Share51

Related Posts

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026
Load More

Recent News

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.