Stubble Burning In Punjab: ਪੰਜਾਬ ਵਿੱਚ ਕਿਸਾਨ ਲਗਾਤਾਰ ਪਰਾਲੀ ਨੂੰ ਅੱਗ ਲਗਾ ਰਹੇ ਹਨ। ਭਾਵੇਂ ਇਸ ਸਾਲ ਪਰਾਲੀ ਸਾੜਨ ਦੀ ਦਰ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਹੈ ਪਰ ਪਿਛਲੇ 16 ਦਿਨਾਂ ਵਿੱਚ ਇਨ੍ਹਾਂ ਘਟਨਾਵਾਂ ਵਿੱਚ ਚਾਰ ਗੁਣਾ ਵਾਧਾ ਹੋਇਆ ਹੈ। ਪੰਜਾਬ ਵਿੱਚ ਜਿੱਥੇ ਇੱਕ ਅਕਤੂਬਰ ਨੂੰ ਇੱਕ ਦਿਨ ਵਿੱਚ ਪਰਾਲੀ ਸਾੜਨ ਦੇ 45 ਮਾਮਲੇ ਸਾਹਮਣੇ ਆਏ ਸਨ, ਉੱਥੇ ਹੀ 16 ਅਕਤੂਬਰ ਨੂੰ ਇੱਕ ਦਿਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 206 ਹੋ ਗਈ ਸੀ।
ਮਹੱਤਵਪੂਰਨ ਗੱਲ ਇਹ ਹੈ ਕਿ ਹੁਣ ਤੱਕ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ 600 ਘਟਨਾਵਾਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਗ੍ਰਹਿ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਵਾਪਰੀਆਂ ਹਨ। ਇੱਥੇ ਸਭ ਤੋਂ ਵੱਧ 600 ਥਾਵਾਂ ‘ਤੇ ਪਰਾਲੀ ਸਾੜੀ ਗਈ।
ਇਹ ਵੀ ਪੜ੍ਹੋ : Punjab Stubble Problem: ਆਪਣੇ ਸੂਬੇ ‘ਚ ਧੜਲੇ ਨਾਲ ਸੜ ਰਹੀ ਪਰਾਲੀ, ਪਰ ਸੀਐਮ ਮਾਨ ਨੂੰ ਗੁਜਰਾਤ ਚੋਣਾਂ ਪਿਆਰੀ
ਇਸ ਦੇ ਨਾਲ ਹੀ ਜ਼ਿਲ੍ਹਾ ਤਰਨਤਾਰਨ 391 ਘਟਨਾਵਾਂ ਨਾਲ ਦੂਜੇ ਸਥਾਨ ‘ਤੇ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੀਆਂ ਘਟਨਾਵਾਂ ਦੀ ਗਿਣਤੀ 100 ਤੋਂ ਘੱਟ ਹੈ। ਕਿਸਾਨ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਸ਼ਹਿਰ ਸੰਗਰੂਰ ਵਿੱਚ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਜ਼ਿਲ੍ਹਾ ਸੰਗਰੂਰ ਵਿੱਚ ਹੁਣ ਤੱਕ 27 ਥਾਵਾਂ ’ਤੇ ਪਰਾਲੀ ਸਾੜੀ ਜਾ ਚੁੱਕੀ ਹੈ। ਹਾਲਾਂਕਿ, ਪਿਛਲੇ ਸਾਲਾਂ ਦੌਰਾਨ, ਸੰਗਰੂਰ ਵਿੱਚ ਸਭ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।
ਮਾਹਿਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਪਰਾਲੀ ਦੇ ਨਿਪਟਾਰੇ ਲਈ 2500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ, ਜੇਕਰ ਸਰਕਾਰ ਨੇ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਜਲਦੀ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਧ ਸਕਦੀਆਂ ਹਨ। ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਭੇਜ ਕੇ 20 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ।
ਇਸ ਸਾਲ ਪਰਾਲੀ ਸਾੜਨ ਦੇ 1444 ਮਾਮਲੇ ਸਾਹਮਣੇ ਆਏ ਹਨ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਇਸ ਸਾਲ 15 ਸਤੰਬਰ ਤੋਂ 16 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 1444 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 2021 ਵਿੱਚ ਇਹ 2375 ਅਤੇ 2020 ਵਿੱਚ 4595 ਸਨ।
- 2022 ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ: ਅੰਮ੍ਰਿਤਸਰ 600, ਤਰਨਤਾਰਨ 391
ਕਪੂਰਥਲਾ 72, ਗੁਰਦਾਸਪੁਰ 70, ਫਿਰੋਜ਼ਪੁਰ 66, ਪਟਿਆਲਾ 53, ਜਲੰਧਰ 48, ਮੋਗਾ 28, ਸੰਗਰੂਰ 27, ਲੁਧਿਆਣਾ 26