ਜਸਟਿਸ ਡੀਵਾਈ ਚੰਦਰਚੂੜ ਨੂੰ ਭਾਰਤ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ ਜਸਟਿਸ ਯੂਯੂ ਲਲਿਤ ਦੀ ਥਾਂ ਲੈਣਗੇ, ਜੋ 8 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕੀਤਾ ਕਿ, “ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਗਈ ਸ਼ਕਤੀ ਦੀ ਵਰਤੋਂ ਕਰਦੇ ਹੋਏ, ਰਾਸ਼ਟਰਪਤੀ ਨੇ 9 ਨਵੰਬਰ, 2022 ਤੋਂ ਪ੍ਰਭਾਵੀ ਤੌਰ ‘ਤੇ ਡਾ. ਜਸਟਿਸ ਡੀਵਾਈ ਚੰਦਰਚੂੜ ਨੂੰ ਭਾਰਤ ਦਾ ਮੁੱਖ ਜੱਜ ਨਿਯੁਕਤ ਕੀਤਾ ਹੈ।”
ਕਿਰਨ ਰਿਜਿਜੂ ਨੇ 9 ਨਵੰਬਰ ਨੂੰ ਰਸਮੀ ਸਹੁੰ ਚੁੱਕ ਸਮਾਗਮ ਲਈ ਜਸਟਿਸ ਡੀਵਾਈ ਚੰਦਰਚੂੜ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਮਈ 2016 ਵਿੱਚ, ਜਸਟਿਸ ਡੀਵਾਈ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੇ ਪਿਤਾ ਵਾਈਵੀ ਚੰਦਰਚੂੜ ਵੀ ਦੇਸ਼ ਦੇ ਚੀਫ਼ ਜਸਟਿਸ ਰਹਿ ਚੁੱਕੇ ਹਨ।