NIA Raid: ਰਾਸ਼ਟਰੀ ਜਾਂਚ ਏਜੰਸੀ (NIA) ਗੈਂਗਸਟਰਾਂ ਦੇ ਨਾਲ ਅੱਤਵਾਦੀ ਕਨੈਕਸ਼ਨਾਂ ਨੂੰ ਲੈ ਕੇ ਕਾਫੀ ਅਲਰਟ ‘ਤੇ ਹੈ। ਇਸ ਦੇ ਨਾਲ ਹੀ ਦੇਸ਼ ਭਰ ‘ਚ ਇਸ ਸਮੇਂ ਤਿਉਹਾਰਾਂ ਦਾ ਮਾਹੌਲ ਹੈ ਜਿਸ ਕਰਕੇ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਇਸੇ ਦੇ ਚਲਦਿਆਂ NIA ਵਲੋਂ ਦੇਸ਼ ਦੇ ਕਈ ਗੈਂਗਸਟਰਾਂ (Gangsters places) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
National Investigation Agency (NIA) conducted raids at multiple locations in Punjab, Haryana, Rajasthan and Delhi-NCR region today to dismantle the emerging nexus between terrorists, gangsters and drug smugglers/traffickers based in India and abroad. pic.twitter.com/EbzSoxFjNZ
— ANI (@ANI) October 18, 2022
ਦੱਸ ਦਈਏ ਕਿ ਜਾਂਚ ਏਜੰਸੀ ਦੀ ਇਹ ਕਾਰਵਾਈ ਦਿੱਲੀ ਸਮੇਤ 40 ਥਾਵਾਂ ‘ਤੇ ਕੀਤੀ ਜਾ ਰਹੀ ਹੈ। ਦਰਅਸਲ, NIA ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ਦਰਮਿਆਨ ਵਧ ਰਹੇ ਗਠਜੋੜ ਨੂੰ ਖ਼ਤਮ ਕਰਨ ਲਈ ਪੰਜਾਬ ਤੋਂ ਲੈ ਕੇ ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨਸੀਆਰ ਖੇਤਰ ਤੱਕ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ।