Petrol-Diesel Price Today 19th October: ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ (crude oil prices) ‘ਚ ਲਗਾਤਾਰ ਉਤਰਾਅ-ਚੜ੍ਹਾਅ ਦਰਮਿਆਨ ਘਰੇਲੂ ਬਾਜ਼ਾਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol-Diesel prices) ਸਥਿਰ ਹਨ। ਲੰਬੇ ਸਮੇਂ ਤੋਂ ਇਨ੍ਹਾਂ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ।
ਤੇਲ ਕੰਪਨੀਆਂ ਨੇ ਦੀਵਾਲੀ ਦੇ ਸੀਜ਼ਨ ‘ਚ ਵੀ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਾ ਕਰਨ ਦੀ ਉਮੀਦ ਜਤਾਈ ਹੈ। ਓਪੇਕ (OPEC) ਦੇਸ਼ਾਂ ਵੱਲੋਂ ਉਤਪਾਦਨ ਵਿੱਚ ਕਟੌਤੀ ਕਰਨ ਦੇ ਬਾਵਜੂਦ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ।
ਹਰਿਆਣਾ ਅਤੇ ਬਿਹਾਰ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਵਧੀਆਂ ਤੇਲ ਦੀਆਂ ਕੀਮਤਾਂ
ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਤੇ ਗਏ ਰੇਟਾਂ ਮੁਾਤਬਕ ਬੁੱਧਵਾਰ ਸਵੇਰੇ ਗੌਤਮ ਬੁੱਧ ਨਗਰ (ਨੋਇਡਾ-ਗ੍ਰੇਟਰ ਨੋਇਡਾ) ਜ਼ਿਲ੍ਹੇ ਵਿੱਚ ਪੈਟਰੋਲ 5 ਪੈਸੇ ਘਟ ਕੇ 96.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 5 ਪੈਸੇ ਦੀ ਗਿਰਾਵਟ ਨਾਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ।
ਐਨਸੀਆਰ ਦੇ ਹੋਰ ਸ਼ਹਿਰਾਂ ਫਰੀਦਾਬਾਦ ਵਿੱਚ ਪੈਟਰੋਲ 8 ਪੈਸੇ ਮਹਿੰਗਾ ਹੋ ਕੇ 97.57 ਰੁਪਏ ਅਤੇ ਡੀਜ਼ਲ 7 ਪੈਸੇ ਮਹਿੰਗਾ ਹੋ ਕੇ 90.42 ਰੁਪਏ ਪ੍ਰਤੀ ਲੀਟਰ ਹੋ ਗਿਆ, ਜਦਕਿ ਗੁਰੂਗ੍ਰਾਮ ਵਿੱਚ ਪੈਟਰੋਲ 41 ਪੈਸੇ ਵਧ ਕੇ 97.18 ਰੁਪਏ ਅਤੇ ਡੀਜ਼ਲ 40 ਪੈਸੇ ਮਹਿੰਗਾ ਹੋ ਕੇ 90.05 ਰੁਪਏ ਪ੍ਰਤੀ ਲੀਟਰ ਹੋ ਗਿਆ।
ਉਧਰ ਯੂਪੀ ਦੀ ਰਾਜਧਾਨੀ ਲਖਨਊ ਵਿੱਚ ਪੈਟਰੋਲ 5 ਪੈਸੇ ਮਹਿੰਗਾ ਹੋ ਕੇ 96.57 ਰੁਪਏ ਅਤੇ ਡੀਜ਼ਲ 5 ਪੈਸੇ ਮਹਿੰਗਾ ਹੋ ਕੇ 89.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ ਦੀ ਕੀਮਤ 30 ਪੈਸੇ ਵਧ ਕੇ 107.54 ਰੁਪਏ ਅਤੇ ਡੀਜ਼ਲ ਦੀ ਕੀਮਤ 28 ਪੈਸੇ ਵਧ ਕੇ 94.32 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ
- ਮੁੰਬਈ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ ਹੈ
- ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਨੋਇਡਾ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ
- ਗੁਰੂਗ੍ਰਾਮ ਵਿੱਚ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ
- ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਨਵੀਆਂ ਦਰਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ ਅਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਅਤੇ ਡੀਜ਼ਲ ਇੰਨਾ ਮਹਿੰਗਾ ਖਰੀਦਣਾ ਪੈ ਰਿਹਾ ਹੈ।