Amritsar: ਪੁਲਿਸ ਅਧਿਕਾਰੀਆਂ ਵਲੋਂ ਧਰਨਾਕਾਰੀਆਂ ਨੂੰ ਇਹ ਭਰੋਸਾ ਦਿੱਤਾ ਗਿਆ ਹੈ ਕਿ ਗੋਲੀ ਨਾਲ ਮਾਰੇ ਗਏ ਨੌਜਵਾਨ ਦੇ ਮਾਮਲੇ ’ਚ ਪੁਲਿਸ ਵੱਲੋਂ ਥਾਣੇਦਾਰ ਦੇ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕੀਤਾ ਜਾ ਰਿਹਾ ਹੈ।ਬੀਤੇ ਦਿਨ ਇੱਥੇ ਲਿਬਰਟੀ ਮਾਰਕੀਟ ਵਿਖੇ ਥਾਣੇਦਾਰ ਵੱਲੋਂ ਚਲਾਈ ਗੋਲੀ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਗਈ ਹੈ। ਜਿਸ ਉਪਰੰਤ ਵਾਰਸਾਂ ਤੇ ਦੁਕਾਨਦਾਰਾਂ ਵਲੋਂ ਆਵਾਜਾਈ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਨਸਾਫ ਦੀ ਮੰਗ ਕੀਤੀ ਗਈ।
ਇਸ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਧਰਨਾਕਾਰੀਆਂ ਨੂੰ ਇਹ ਭਰੋਸਾ ਦਿੱਤਾ ਗਿਆ ਹੈ ਕਿ ਗੋਲੀ ਨਾਲ ਮਾਰੇ ਗਏ ਨੌਜਵਾਨ ਦੇ ਮਾਮਲੇ ’ਚ ਪੁਲਿਸ ਵੱਲੋਂ ਥਾਣੇਦਾਰ ਦੇ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਮੋਬਾਈਲ ਦੀ ਦੁਕਾਨ ‘ਤੇ ਕੰਮ ਕਰਦੇ ਇੱਕ ਮੁਲਾਜ਼ਮ ਨੂੰ ਅਚਾਨਕ ਇੱਕ ਪੁਲਿਸ ਮੁਲਾਜ਼ਮ ਨੇ ਗੋਲੀ ਮਾਰ ਦਿੱਤੀ। ਗੋਲੀਬਾਰੀ ‘ਚ ਉਹ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਤੋਂ ਬਾਅਦ ਬੁੱਧਵਾਰ ਨੂੰ ਦੋਸ਼ੀ ਪੁਲਸ ਕਰਮਚਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਇਹ ਸਾਰੀ ਘਟਨਾ ਦੁਕਾਨ ਦੇ ਅੰਦਰ ਲੱਗੇ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਫੁਟੇਜ ‘ਚ ਪੁਲਸ ਮੁਲਾਜ਼ਮ ਦੁਕਾਨ ‘ਤੇ ਮੌਜੂਦ ਲੋਕਾਂ ਨੂੰ ਆਪਣੀ ਪਿਸਤੌਲ ਦਿਖਾਉਂਦੇ ਹੋਏ ਨਜ਼ਰ ਆ ਰਹੇ ਹਨ… ਫਿਰ ਉਸ ਨੇ ਆਪਣੀ ਜੇਬ ‘ਚੋਂ ਪਿਸਤੌਲ ਕੱਢ ਕੇ ਕਾਊਂਟਰ ‘ਤੇ ਰੱਖ ਦਿੱਤਾ। ਇਸ ਦੌਰਾਨ ਕਥਿਤ ਤੌਰ ‘ਤੇ ‘ਗਲਤ ਫਾਇਰਿੰਗ’ ਹੋਈ। ਜਿਸ ਕਾਰਨ ਮੋਬਾਈਲ ਦੀ ਦੁਕਾਨ ‘ਤੇ ਕੰਮ ਕਰਦੇ ਮੁਲਾਜ਼ਮ ਨੂੰ ਗੋਲੀ ਮਾਰ ਦਿੱਤੀ ਗਈ। ਜ਼ਖਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਸੀ।