Mansa court: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੀਰਵਾਰ ਨੂੰ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਸਾਲ 2019 ਵਿੱਚ ਮਾਨਸਾ ਦੀ ਅਦਾਲਤ ਵਿੱਚ ਦਾਇਰ ਕੀਤੇ ਮਾਣਹਾਨੀ ਕੇਸ (Defamation Case) ਵਿੱਚ ਪੇਸ਼ ਹੋਏ। ਹੁਣ ਇਸ ਕੇਸ ਦੀ ਅਗਲੀ ਤਾਰੀਕ 5 ਦਸੰਬਰ ਪਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਯੋਗ ਅਦਾਲਤ ਤੋਂ ਇਸ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ।
ਦੱਸ ਦੇਈਏ ਕਿ 2019 ਦੀਆਂ ਲੋਕਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਸੰਗਰੂਰ ਤੋਂ ਲੋਕਸਭਾ ਮੈਂਬਰ ਭਗਵੰਤ ਮਾਨ (ਹੁਣ ਮੁੱਖ ਮੰਤਰੀ ਪੰਜਾਬ) ਨੇ 10 ਕਰੋੜ ਰੁਪਏ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦਾ ਅਹੁਦਾ ਲੈ ਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੇ ਦੋਸ਼ ਲਗਾਏ ਸੀ।
ਜਿਸ ਤੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਜੁਲਾਈ 2019 ਨੂੰ ਭਗਵੰਤ ਸਿੰਘ ਮਾਨ ਸਣੇ ਨੌਂ ਲੋਕਾਂ (ਚਾਰ ਪੱਤਰਕਾਰਾਂ ਤੇ ਚਾਰ ਸੰਪਾਦਕਾਂ) ਖਿਲਾਫ ਮਾਨਸਾ ਦੀ ਮਾਨਯੋਗ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।