NIA Raids in Tarn Taran: ਕੌਮੀ ਜਾਂਚ ਏਜੰਸੀ (ਐਨਆਈਏ) ਦੀ ਟੀਮ ਨੇ ਇਸ ਸਾਲ ਅਪ੍ਰੈਲ ਵਿੱਚ ਅਟਾਰੀ ਸਰਹੱਦ ‘ਤੇ 102 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਨ ਦੇ ਸਬੰਧ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਰਮੂਵਾਲਾ ਵਿੱਚ ਦੋ ਛਾਪੇ ਮਾਰੀ ਕੀਤੀ। ਇਸ ਮਾਮਲੇ ਦੇ ਸ਼ੱਕੀ ਵਿਅਕਤੀਆਂ ਚੋਂ ਇੱਕ ਅੰਮ੍ਰਿਤਪਾਲ ਸਿੰਘ ਦੇ ਘਰ ਅਤੇ ਦਫ਼ਤਰ ‘ਤੇ ਛਾਪੇਮਾਰੀ ਕੀਤੀ ਗਈ।
ਐਨਆਈਏ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਦੇ ਘਰ ਛਾਪੇਮਾਰੀ ਦੌਰਾਨ ਡਿਜੀਟਲ ਉਪਕਰਨ ਅਤੇ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।
ਐਨਆਈਏ ਨੇ ਸ੍ਰੀ ਬਾਲਾਜੀ ਟਰੇਡਿੰਗ ਕੰਪਨੀ ਦੇ ਮਾਲਕ ਵਿਪਨ ਮਿੱਤਲ, ਰਾਜੀ ਹੈਦਰ ਜ਼ੈਦੀ ਅਤੇ ਆਸਿਫ਼ ਅਬਦੁੱਲਾ ਨੂੰ ਹੈਰੋਇਨ ਦੀ ਤਸਕਰੀ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਹੋਇਆ ਹੈ। ਐਨਆਈਏ ਨੇ ਜ਼ੈਦੀ ਅਤੇ ਅੰਮ੍ਰਿਤਪਾਲ ਸਿੰਘ ਵਿਚਾਲੇ ਵਿੱਤੀ ਲੈਣ-ਦੇਣ ਦਾ ਵੀ ਪਤਾ ਲਗਾਇਆ ਹੈ।
ਦੱਸ ਦਈਏ ਕਿ ਅਪ੍ਰੈਲ 2022 ਵਿੱਚ ਕਸਟਮ ਵਿਭਾਗ ਨੇ ਅਟਾਰੀ ਸਰਹੱਦ ‘ਤੇ ਅਫਗਾਨਿਸਤਾਨ ਤੋਂ ਮੁਲਠੀ ਦੀ ਆੜ ਵਿੱਚ ਸਪਲਾਈ ਕੀਤੀ ਗਈ 700 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਸੀ। ਬਰਾਮਦ ਹੋਈ 102 ਕਿਲੋ ਹੈਰੋਇਨ ਮੁਲਠੀ ਦੀਆਂ 340 ਬੋਰੀਆਂ ਵਿੱਚ ਭੇਜੀ ਗਈ ਸੀ। ਹੈਰੋਇਨ ਦੀ ਖੁਦ ਜਾਂਚ ਕਰਨ ‘ਚ ਕਸਟਮ ਵਿਭਾਗ ਦੀ ਟੀਮ ਨੂੰ 24 ਘੰਟੇ ਤੋਂ ਵੱਧ ਦਾ ਸਮਾਂ ਲੱਗਾ।
ਇਸ ਦੌਰਾਨ ਜਾਂਚ ਏਜੰਸੀ ਨੇ ਘਰ ਤੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਅਤੇ ਕੁਝ ਸ਼ੱਕੀ ਦਸਤਾਵੇਜ਼ ਜ਼ਬਤ ਕੀਤੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਐਨਆਈਏ ਨੂੰ ਸ਼ੱਕ ਹੈ ਕਿ ਕੇਂਦਰ ਨੂੰ ਚਲਾਉਣ ਲਈ ਵਿਦੇਸ਼ੀ ਫੰਡਿੰਗ ਦੀ ਵਰਤੋਂ ਕੀਤੀ ਗਈ ਹੈ। ਅਜੇ ਤੱਕ ਕਿਸੇ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਹੋਈ ਹੈ।
ਵੀਰਵਾਰ ਸਵੇਰੇ ਕਰੀਬ 10 ਵਜੇ ਅਚਾਨਕ NIA ਦੀਆਂ ਟੀਮਾਂ ਉਸ ਦੇ ਘਰ ਪਹੁੰਚੀਆਂ। ਡੀਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਟੀਮਾਂ ਨੇ ਪੰਜ ਘੰਟੇ ਤੱਕ ਘਰ ਦੀ ਤਲਾਸ਼ੀ ਲਈ।
ਅੰਮ੍ਰਿਤਪਾਲ ਅਤੇ ਉਸਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ। NIA ਦੇ ਅਧਿਕਾਰੀਆਂ ਨੇ ਅਜੇ ਕੋਈ ਬਿਆਨ ਨਹੀਂ ਦਿੱਤਾ ਹੈ। ਪੰਜਾਬ ਪੁਲੀਸ ਦੇ ਐਸਪੀ (ਜਾਂਚ) ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਐਨਆਈਏ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਪੁਲਿਸ ਦਾ ਕੋਈ ਦਖ਼ਲ ਨਹੀਂ ਹੈ। ਦੋ ਦਿਨ ਪਹਿਲਾਂ NIA ਨੇ ਕੈਨੇਡਾ ‘ਚ ਰਹਿ ਰਹੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਘਰ ਛਾਪਾ ਮਾਰਿਆ ਸੀ।