Punjab Cabinet Meeting: ਪੰਜਾਬ ਕੈਬਨਿਟ (Punjab Cabinet) ਦੀ ਸ਼ੁੱਕਰਵਾਰ ਯਾਨੀ ਅੱਜ ਹੋਈ ਬੈਠਕ ‘ਚ ਕਈ ਵੱਡੇ ਫ਼ੈਸਲਿਆਂ ‘ਤੇ ਮੋਹਰ ਲੱਗੀ ਹੈ। ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਨੇ ਮੁਹਾਲੀ ਮੈਡੀਕਲ ਕਾਲਜ (Mohali Medical College) ਨੂੰ ਨਵੀਂ ਥਾਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭਰਤੀ ਨਿਯਮਾਂ ‘ਚ ਬਦਲਾਅ ਨੂੰ ਮਨਜ਼ੂਰੀ ਦਿੰਦੇ ਹੋਏ ਨੌਕਰੀਆਂ ਲਈ ਪੰਜਾਬ ਦੇ ਨੌਜਵਾਨਾਂ (Jobs to youth of Punjab) ਨੂੰ ਤਰਜੀਹ ਦੇਣ ਦੇ ਫ਼ੈਸਲੇ ‘ਤੇ ਮੋਹਰ ਲਗਾਈ ਹੈ।
ਇਸ ਦੇ ਨਾਲ ਹੀ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ‘ਚ ਤਵੱਜੋ ਦੇਣ ਲਈ ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਪੰਜਾਬੀ ਪਾਸ ਹੋਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਨੌਕਰੀਆਂ ਲੈਣ ਲਈ ਪੰਜਾਬੀ ਦੀ ਪ੍ਰੀਖਿਆ 50 ਫੀਸਦੀ ਅੰਕ ਲੈਣੇ ਜ਼ਰੂਰੀ ਹੋਣਗੇ।
ਪੰਜਾਬੀਆਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਕੈਬਨਿਟ ਮੀਟਿੰਗ ਦੌਰਾਨ ਲਏ ਅਹਿਮ ਫ਼ੈਸਲੇ…Live https://t.co/9sof7POUWm
— Bhagwant Mann (@BhagwantMann) October 21, 2022
ਕੈਬਨਿਟ ਮੰਤਰੀ ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਇੰਦਰਬੀਰ ਸਿੰਘ ਨਿੱਜਰ ਤੇ ਹਰਭਜਨ ਸਿੰਘ ETO ਨੇ ਦੱਸਿਆ ਕਿ ਮੀਟਿੰਗ ‘ਚ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਇਸ ਦੌਰਾਨ ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ 6 ਫੀਸਦੀ DA ਦੇਣ ਦਾ ਫੈਸਲਾ ਲਿਆ ਹੈ।
ਨਾਲ ਹੀ ਮਾਨ ਸਰਕਾਰ ਨੇ ਧਾਰਮਿਕ ਅਸਥਾਨਾਂ ਨੂੰ ਸਜਦਾ ਕਰਨ ਲਈ ਧਾਰਮਿਕ ਗ੍ਰੰਥ ਲਿਜਾਣ ਵਾਲੀਆਂ ਗੱਡੀਆਂ ਦਾ ਸਾਰਾ ਟੈਕਸ ਮਾਫ ਕਰ ਦਿੱਤਾ ਹੈ। ਇਸ ਨਾਲ 25 ਕਰੋੜ ਦਾ ਸਾਲਾਨਾ ਬੋਝ ਖ਼ਜ਼ਾਨੇ ‘ਤੇ ਪਵੇਗਾ। ਬਿਜਲੀ ਬੋਰਡ ਦੇ ਆਸ਼ਿਰਤਾਂ ਨੂੰ ਨੌਕਰੀਆਂ ਦੇਣ ਦਾ ਫੈਸਲਾ ਵੀ ਸਰਕਾਰ ਨੇ ਲਿਆ ਹੈ।
ਪੰਜਾਬ ਮੰਡੀ ਬੋਰਡ ਦੀਆਂ ਸੀਨੀਅਰ ਵਾਈਸ ਚੇਅਰਮੈਨ ਤੇ ਵਾਈਸ ਚੇਅਰਮੈਨ ਦੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਨਾਜਾਇਜ਼ ਰੇਤ ਢੋਹਣ ਸਮੇਂ ਡਰਾਈਵਰ ‘ਤੇ ਨਹੀਂ ਬਲਿਕ ਗੱਡੀ ਮਾਲਕ ‘ਤੇ ਕੇਸ ਦਰਜ ਹੋਵੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੀਟਿੰਗ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਬੈਠਕ ਹੋਈ ਜਿਸ ਵਿਚ ਕੈਬਨਿਟ ਮੰਤਰੀ ਹਰਜੋਤ ਬੈਂਸ, ਹਰਪਾਲ ਚੀਮਾ ਤੇ ਗੁਰਮੀਤ ਸਿੰਘ ਨੇ ਚਰਚਾ ਕੀਤੀ।