ਬੁੱਧਵਾਰ, ਜਨਵਰੀ 21, 2026 04:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਰੋਜ਼ਾਨਾ 7500 ਮਰੀਜ਼ ਆਮ ਆਦਮੀ ਕਲੀਨਿਕਾਂ ਦਾ ਲੈ ਰਹੇ ਲਾਭ, 400 ਹੋਰ ਸਿਹਤ ਸੰਭਾਲ ਕੇਂਦਰਾਂ ਨੂੰ ਕੀਤਾ ਜਾਵੇਗਾ ਮਜ਼ਬੂਤ: CM ਮਾਨ

ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗੱਲ `ਤੇ ਤਸੱਲੀ ਪ੍ਰਗਟਾਈ ਕਿ ਰੋਜ਼ਾਨਾ 7500 ਮਰੀਜ਼ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾ ਕੇ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ

by Bharat Thapa
ਅਕਤੂਬਰ 22, 2022
in Featured, Featured News, ਪੰਜਾਬ
0

ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗੱਲ `ਤੇ ਤਸੱਲੀ ਪ੍ਰਗਟਾਈ ਕਿ ਰੋਜ਼ਾਨਾ 7500 ਮਰੀਜ਼ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾ ਕੇ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਭਗਵੰਤ ਮਾਨ ਨੇ ਸਿਹਤ ਵਿਭਾਗ ਨੂੰ ਸੂਬੇ ਭਰ ਦੇ 400 ਹੋਰ ਸਿਹਤ ਸੰਭਾਲ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ।

ਸੇਵਾ ਕੇਂਦਰਾਂ ਦੇ ਕੰਮਕਾਜ ਦੇ ਜਾਇਜ਼ੇ ‘ਤੇ ਬੋਲੇ ਮਾਨ
ਸੂਬੇ ਵਿੱਚ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਲਈ ਕੀਤੀ ਜਾਣ ਵਾਲੀ ਵਾਧੂ ਵਸੂਲੀ ਸਬੰਧੀ ਸ਼ਿਕਾਇਤਾਂ ਉਤੇ ਤੁਰੰਤ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ 531 ਸੇਵਾ ਕੇਂਦਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ
ਭ੍ਰਿਸ਼ਟਾਚਾਰ ਵਿਰੁੱਧ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇੰਜਨੀਅਰਿੰਗ ਵਿੰਗ ਦੇ ਅਨੁਮਾਨਾਂ ਵਿੱਚ ਕੋਈ ਵਾਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਅਨੁਮਾਨ ਸਾਰਥਿਕ ਹੋਣੇ ਚਾਹੀਦੇ ਹਨ ਅਤੇ ਗਲਤ ਕੰਮਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ `ਤੇ ਵਿਕਾਸ ਕਾਰਜਾਂ ਦੀ ਖ਼ੁਦ ਚੈਕਿੰਗ ਅਤੇ ਪੜਤਾਲ ਯਕੀਨੀ ਬਣਾਉਣ ਲਈ ਵੀ ਆਖਿਆ।

ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਹੁਕਮ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੇਂਦਰ ਵੱਲੋਂ ਸਪਾਂਸਰਡ ਸਕੀਮਾਂ ਤਹਿਤ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਕੀਤੀ ਜਾਵੇ। ਭਗਵੰਤ ਮਾਨ ਨੇ ਵਿੱਤ ਵਿਭਾਗ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਰਕਾਰ ਦੇ ਪੱਧਰ ਉਤੇ ਕੋਈ ਵੀ ਬਿੱਲ ਬਕਾਇਆ ਨਾ ਰਹੇ।

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਥੋੜ
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਥੋੜ ਚਿਰੇ ਅਤੇ ਲੰਮੇ ਸਮੇਂ ਦੇ ਟੀਚਿਆਂ ਦੀ ਪਛਾਣ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਵਿਘਨ ਅੰਤਰ-ਵਿਭਾਗੀ ਤਾਲਮੇਲ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ ਲਈ ਆਖਿਆ।

ਸਿਹਤ ਵਿਭਾਗ ਨੂੰ ਘਟੀਆ ਸਮਾਨ ਬਣਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਘਟੀਆ ਦਰਜੇ ਦੀਆਂ ਮਠਿਆਈਆਂ ਅਤੇ ਨਕਲੀ ਦੁੱਧ ਤੋਂ ਬਣੇ ਪਦਾਰਥਾਂ ਨੂੰ ਠੱਲ੍ਹ ਪਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪਣੇ ਮੁਨਾਫ਼ੇ ਲਈ ਲੋਕਾਂ ਦੀ ਜਾਨ ਦਾਅ ’ਤੇ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕੌਮੀ ਮਾਰਗਾਂ ਦੇ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਛੇਤੀ ਤੋਂ ਛੇਤੀ ਮੁਕੰਮਲ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਭਰ ’ਚ ਚੱਲ ਰਹੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਤਾਕੀਦ ਕੀਤੀ। ਭਗਵੰਤ ਮਾਨ ਨੇ ਉਸਾਰੀ ਦੇ ਕੰਮ ਦੌਰਾਨ ਗੁਣਵੱਤਾ ਦੇ ਉੱਚ ਮਿਆਰੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਮਾਲ, ਸਥਾਨਕ ਸਰਕਾਰਾਂ ਅਤੇ ਸ਼ਹਿਰੀ ਇਕਾਈਆਂ ਨੂੰ ਜ਼ਮੀਨਾਂ ਦੀ ਵਿਕਰੀ-ਨਾਮਿਆਂ (ਸੇਲ ਡੀਡਜ਼) ‘ਤੇ ਲੱਗੀ ਰੋਕ ਹਟਵਾਉਣ ਲਈ ਰਣਨੀਤੀ ਬਣਾਉਣ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਨੂੰ ਛੇਤੀ ਨਿਪਟਾਉਣ ਲਈ ਕਾਨੂੰਨੀ ਰਾਇ ਲੈਣੀ ਚਾਹੀਦੀ ਹੈ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।

Tags: 'Aam Aadmi Clinics'400 more health care centers7500 patients benefitingcm mannpropunjabtv
Share209Tweet131Share52

Related Posts

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.