Terrible Accident: ਅੰਮ੍ਰਿਤਸਰ ਦੇ ਬਟਾਲਾ ਰੋਡ (Batala Road) ‘ਤੇ ਸ਼ਾਮ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਬੱਸ ਨੇ ਬੀਆਰਟੀਸੀ ਰੋਡ (BRTC road) ਦੇ ਵਿਚ ਕਈ ਗੱਡੀਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਇਸ ਹਾਦਸੇ ‘ਚ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਕਰਵਾਇਆ ਕਰਵਾਇਆ ਗਿਆ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਬਟਾਲਾ ਰੋਡ ਪੁਲਿਸ ਚੌਂਕੀ ਦੇ ਅਧਿਕਾਰੀ ਨੇ ਕਿਹਾ ਕਿ ਇੱਕ ਬਹੁਤ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਨੇ ਪੀਆਰਟੀਸੀ ਰੋਡ ‘ਤੇ ਤਿੰਨ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ ਤੇ ਇੱਕ ਵਿਅਕਤੀ ਦੀਆਂ ਲੱਤਾਂ ਹੀ ਟੁੱਟ ਗਈਆਂ। ਪੁਲਿਸ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਨੂੰ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਡਰਾਈਵਰ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ ਹੈ। ਨਾਲ ਹੀ ਬੱਸ ਵਿੱਚ ਬੈਠੀਆਂ ਸਵਾਰੀਆਂ ਨੂੰ ਕਾਫੀ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਉੱਥੇ ਹੀ ਜਦੋਂ ਇਸ ਹਾਦਸੇ ਬਾਰੇ ਬੀਆਰਟੀਸੀ ਬੱਸਾਂ ਦੇ ਸਕਿਉਰਿਟੀ ਮੈਨੇਜਰ ਅਜੇ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੱਸ ਏਨੀ ਕੁ ਤੇਜ਼ ਰਫ਼ਤਾਰ ‘ਚ ਸੀ ਕਿ ਸਾਡੇ ਸਕਿਉਰਿਟੀ ਗਾਰਡ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਡਰਾਈਵਰ ਨੇ ਬੱਸ ਬਹੁਤ ਤੇਜ਼ ਭੱਜਾ ਕੇ ਅੱਗੇ ਗੱਡੀਆਂ ‘ਚ ਟੱਕਰ ਮਾਰ ਦਿੱਤੀ। ਜਿਸ ਦੇ ਚਲਦੇ ਇਹ ਹਾਦਸਾ ਵਾਪਰਿਆ ਤੇ ਕਈ ਲੋਕ ਜ਼ਖ਼ਮੀ ਹੋ ਗਏ।
ਇਸ ਦੇ ਨਾਲ ਅਜੇ ਨੇ ਮੰਗ ਕੀਤੀ ਕਿ ਬੱਸ ਵਾਲੇ ਦਾ ਮੈਡੀਕਲ ਕਰਵਾਉਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਬੱਸ ਇੰਨੀ ਕੁ ਤੇਜ਼ ਰਫ਼ਤਾਰ ਵਿੱਚ ਸੀ ਕਿ ਉਹ ਬੱਸ ਸਪੀਡ ‘ਤੇ ਕੰਟਰੋਲ ਨਹੀਂ ਪਾ ਸਕਿਆ।