ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਤੋਂ ਰਾਹਤ ਮਿਲੀ ਹੈ। ਨਵਜੋਤ ਸਿੰਘ ਸਿੱਧੂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਅਦਾਲਤ ‘ਚ ਪੇਸ਼ ਹੋਣ ਦੀ ਇਜਾਜ਼ਤ ਮੰਗੀ ਸੀ। ਹੁਣ ਹਾਈ ਕੋਰਟ ਨੇ ਉਸ ਦੀ ਅਪੀਲ ਸਵੀਕਾਰ ਕਰ ਲਈ ਹੈ।
ਦੱਸ ਦਈਏ ਕਿ ਹੁਣ ਨਵਜੋਤ ਸਿੱਧੂ ਨੂੰ ਲੁਧਿਆਣਾ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ। ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਹਾਲ ਹੀ ਵਿੱਚ ਨਵਜੋਤ ਸਿੰਘ ਸਿੱਧੂ ਦੇ ਜਨਮ ਦਿਨ ਮੌਕੇ ਪਟਿਆਲਾ ਜੇਲ੍ਹ ਵਿੱਚ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ ਸੀ। ਇਸ ਤੋਂ ਬਾਅਦ ਉਸ ਨੂੰ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਸੀ।
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ :
Android: https://bit.ly/3VMis0h