Raghav Chadha: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ‘ਚ ਫਸੇ ਪੰਜਾਬ ਦੇ ਲਗਪਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਦਾ ਮੁੱਦਾ ਚੁੱਕਿਆ ਹੈ। ਦੱਸ ਦਈਏ ਕਿ ਉਨ੍ਹਾਂ ਨੇ ਇਸ ਬਾਰੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਚਿੱਠੀ ਲਿਖੀ ਹੈ।
I wrote to EAM @DrSJaishankar requesting his immediate intervention in repatriation of a group of immigrant workers from Punjab stranded in Abu Dhabi, UAE.
We are committed to ensuring safety and well-being of our people. pic.twitter.com/aCNBlGZCcM
— Raghav Chadha (@raghav_chadha) October 27, 2022
ਰਾਘਨ ਨੇ ਵਿਦੇਸ਼ ਮੰਤਰਾਲਾ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ ਪ੍ਰਾਈਵੇਟ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟ੍ਰੈਕਟ ਖਤਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਪਾਸਪੋਰਟ ਵਾਪਿਸ ਕਰਨ ਤੋਂ ਵੀ ਮਨ੍ਹਾ ਕਰ ਰਹੇ ਹਨ। ਨਤੀਜਨ ਇਹ ਪੰਜਾਬੀ ਬਿਨਾਂ ਪਾਸਪੋਰਟ ਆਬੂਧਾਬੀ ਵਿੱਚ ਫਸੇ ਹੋਏ ਹਨ।
ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਰੋਜ਼ਗਾਰ ਦੇ ਸਿਲਸਿਲੇ ‘ਚ ਆਬੂਧਾਬੀ (Abu Dhabi) ‘ਚ ਇੱਕ ਪ੍ਰਾਈਵੇਟ ਕੰਪਨੀ ‘ਚ ਕੰਮ ਕਰਨ ਗਏ 100 ਦੇ ਕਰੀਬ ਪੰਜਾਬੀ ਨੌਜਵਾਨ ਉੱਥੇ ਫਸ ਗਏ ਹਨ। ਉਨ੍ਹਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਦਿੱਤੇ ਜਾ ਰਹੇ ਹਨ। ਇਸ ਕਾਰਨ ਉਹ ਘਰ ਪਰਤਣ ਤੋਂ ਅਸਮਰੱਥ ਹੈ। ਸਮਾਜ ਸੇਵੀ ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ (External Affairs Minister) ਐਸ ਜੈਸ਼ੰਕਰ (S Jaishankar) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਪੱਤਰ ਲਿਖ ਕੇ ਨੌਜਵਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਬੇਨਾਪੁਰ ਪਿੰਡ ਦੇ ਵਸਨੀਕ ਦਿਲਬਾਗ ਨੇ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਆਬੂ ਧਾਬੀ ਨੇ ਨੌਜਵਾਨਾਂ ਨੂੰ ਨੌਕਰੀ ਤੋਂ ਕੱਢ ਦਿੱਤਾ। ਇਸ ਦੇ ਨਾਲ ਹੀ ਕੰਪਨੀ ਵੱਲੋਂ ਨੌਜਵਾਨਾਂ ਦੇ ਪਾਸਪੋਰਟ ਜ਼ਬਤ ਕਰ ਲਏ ਗਏ ਹਨ। ਪਾਸਪੋਰਟ ਨਾ ਮਿਲਣ ਕਾਰਨ ਨੌਜਵਾਨ ਪਰੇਸ਼ਾਨ ਹਨ ਅਤੇ ਪੰਜਾਬ ਪਰਤਣ ਤੋਂ ਅਸਮਰੱਥ ਹਨ।
ਵਿਦੇਸ਼ ਮੰਤਰੀ ਨੂੰ ਅਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇ ਕੇ ਇਹ ਮਾਮਲਾ ਯੂਏਈ ਦੇ ਅਧਿਕਾਰੀਆਂ ਕੋਲ ਉਠਾਉਣ ਦੀ ਬੇਨਤੀ ਕੀਤੀ ਗਈ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਨੌਜਵਾਨਾਂ ਨੇ ਭਾਰਤ ਪਰਤਣ ਲਈ ਆਨਲਾਈਨ ਅਪਲਾਈ ਕੀਤਾ ਹੈ ਪਰ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ। ਨੌਜਵਾਨਾਂ ਦੇ ਮਾਪੇ ਹਵਾਈ ਟਿਕਟਾਂ ਦਾ ਖਰਚਾ ਦੇਣ ਲਈ ਤਿਆਰ ਹਨ ਪਰ ਕੰਪਨੀ ਪਾਸਪੋਰਟ ਵਾਪਸ ਨਹੀਂ ਕਰ ਰਹੀ।
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ:
Android: https://bit.ly/3VMis0h