ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੋ ਕਿ ਆਪਣੇ ਕੰਮਾਂ ਸਦਕਾ ਚਰਚਾ ਬਟੌਰਦੇ ਰਹਿੰਦੇ ਹਨ। ਉਹ ਇਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਟਰੈਂਡ ਕਰ ਰਹੇ ਹਨ। ਹੁਣ ਉਨ੍ਹਾਂ ਵੱਲੋਂ ਸਕੂਲ ਦੇ ਛੋਟੇ ਬੱਚਿਆ ਨਾਲ ਆਪਣੇ ਘਰ ਵਿੱਚ ਮਿਲੇ ਤੇ ਉਨ੍ਹਾਂ ਦੀ ਹੋਂਸਲਾ ਅਫਜਾਈ ਕੀਤੀ। ਮੰਤਰੀ ਵੱਲੋਂ ਉਨ੍ਹਾਂ ਨੂੰ ਮਿਲ ਕੇ ਉਨ੍ਹਾਂ ਦੇ ਚੰਗੇ ਭਵਿੱਖ ਬਾਰੇ ਚਰਚਾ ਕੀਤੀ ਤੇ ਬੱਚਿਆਂ ਨੂੰ ਦੇਸ਼ ਦਾ ਆਉਣ ਵਾਲਾ ਭਵਿੱਖ ਦੱਸਿਆ। ਇਸ ਮੁਤਾਬਕ ਉਨ੍ਹਾਂ ਵੱਲੋਂ ਇਕ ਟਵੀਟ ਵੀ ਸ਼ੇਅਰ ਕੀਤਾ ਗਿਆ ਹੈ ਜਿਸ ‘ਚ ਉਹ ਬੱਚਿਆਂ ਦਾ ਹੌਸਲਾ ਵਧਾਉਂਦੇ ਦਿਖਾਈ ਦੇ ਰਹੇ ਹਨ ਉਨ੍ਹਾਂ ਵੱਲੋਂ ਪਹਿਲਾਂ ਵੀ ਕਈ ਵਾਰ ਬੱਚਿਆਂ ਦੀ ਹੌਸਲਾ ਅਫਸਾਈ ਦੀਆਂ ਵੀਡੀਓ ਸ਼ੇਅਰ ਕੀਤੀਆਂ ਜਾ ਚੁੱਕੀਆਂ ਹਨ।
Today I had special guests at my home, these school kids wanted to meet their Education Minister.
Interacting with future of India 🇮🇳 is always inspiring. Wishing them a bright future ahead…#MakeIndiaNo1 pic.twitter.com/jbPKpbthLX
— Harjot Singh Bains (@harjotbains) October 28, 2022
ਦੱਸ ਦਈਏ ਕੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਚੋਣਾਂ ਦੇ ਸਮੇਂ ਦਿੱਲੀ ਦੇ ਸਕੂਲੀ ਸਿੱਖਿਆ ਮਾਡਲ ਦੇ ਚੱਲਦਿਆਂ ਵੋਟਾਂ ਮੰਗੀਆਂ ਗਈਆਂ ਸੀ। ਹੁਣ ਜਦੋਂ ‘ਆਪ’ ਪਾਰਟੀ ਪੰਜਾਬ ‘ਚ ਸੱਤਾ ਹਾਸ਼ਲ ਕਰ ਚੁੱਕੀ ਹੈ ਤਾਂ ਹੁਣ ਪੰਜਾਬ ਵਿੱਚ ਸਿੱਖਿਆ ਮੰਤਰੀ ਵੱਲੋਂ ਸਕੂਲੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ਾਂ ਪੂਰੇ ਜੋਰਾਂ ‘ਤੇ ਚੱਲ ਰਹੀ ਹੈ। ਸਿੱਖਿਆ ਮੰਤਰੀ ਵੱਲੋਂ ਸਮੇਂ-ਸਮੇਂ ‘ਤੇ ਪੰਜਾਬ ਦੇ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ ਤੇ ਸਕੂਲਾਂ ਦਾ ਜਾਇਜਾ ਲਿਆ ਜਾ ਰਿਹਾ ਹੈ ਤਾਂ ਕਿ ਸਕੂਲੀ ਸਿੱਖਿਆ ਸੁਧਾਰ ‘ਚ ਤੇਜ਼ੀ ਲਿਆਈ ਜਾ ਸਕੇ।
ਸਿੱਖਿਆ ਮੰਤਰੀ ਵੱਲੋਂ ਪਿਛਲੇ ਕੁੱਝ ਸਮੇਂ ‘ਚ ਸਕੂਲਾਂ ਦੇ ਦੌਰਿਆਂ ਦੌਰਾਨ ਸਕੂਲਾਂ ਵਿਚ ਤਿਆਰ ਕੀਤੀ ਜਾਂਦੀ ਮਿੱਡ ਡੇ ਮੀਲ ਵਿੱਚ ਸੁਧਾਰ ਲਿਆਉਣ, ਸਕੂਲੀ ਇਮਾਰਤਾਂ ਦਾ ਜਾਇਜ਼ਾ ਕਰ ਇਸਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਹਨ।
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ :
Android: https://bit.ly/3VMis0h