ਦਿੱਲੀ ਵਿੱਚ ਇੱਕ ਨੌਂ ਸਾਲਾ ਬੱਚੀ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਬਾਲਗ ਬਲਾਤਕਾਰ ਪੀੜਤ ਦੇ ਪਰਿਵਾਰ ਨੂੰ ਮਿਲਣ ਪਹੁੰਚੇ |9 ਸਾਲਾਂ ਧੀ ਦਾ ਕਥਿਤ ਤੌਰ ‘ਤੇ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਹਮਲਾਵਰਾਂ ਨੇ ਉਸਦੀ ਲਾਸ਼ ਦਾ ਜਬਰਦਸਤੀ ਸਸਕਾਰ ਵੀ ਕਰ ਦਿੱਤਾ ਸੀ ।
ਰਾਹੁਲ ਗਾਂਧੀ ਨੇ ਪੀੜਤ ਪਰਿਵਾਰ ਨੂੰ ਮਿਲਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੀੜਤ ਪਰਿਵਾਰ ਨਾਲ ਗੱਲ ਕੀਤੀ । ਉਹ ਸਿਰਫ ਨਿਆਂ ਚਾਹੁੰਦੇ ਹਨ ਹੋਰ ਕੁਝ ਨਹੀਂ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਇਨਸਾਫ਼ ਨਹੀਂ ਹੋਇਆ ਹੈ । ਉਨ੍ਹਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ ਅਤੇ ਅਸੀਂ ਅਜਿਹਾ ਕਰਾਂਗੇ। ਮੈਂ ਉਨ੍ਹਾਂ ਨੂੰ ਕਿਹਾ ਕਿ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਰਾਹੁਲ ਗਾਂਧੀ ਉਨ੍ਹਾਂ ਦੇ ਨਾਲ ਖੜ੍ਹੇ ਹਨ ਜਦੋਂ ਤੱਕ ਉਨ੍ਹਾਂ ਨੂੰ ਨਿਆਂ ਨਹੀਂ ਮਿਲ ਜਾਂਦਾ।
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਇਸ ਮਾਮਲੇ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ। ਦਿੱਲੀ ਦੇ ਨਾਲ -ਨਾਲ ਪੂਰੇ ਦੇਸ਼ ਦੀਆਂ ਨਜ਼ਰਾਂ ਇਸ ‘ਤੇ ਹਨ, ਅਜਿਹੀ ਸਥਿਤੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਇਸ ਮੁੱਦੇ ਨਾਲ ਸਰਕਾਰ ਨੂੰ ਕਟਹਿਰੇ ਵਿੱਚ ਸ਼ਾਮਿਲ ਕਰਨਾ ਚਾਹੁੰਦੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਇਲਾਵਾ ਦੇਸ਼ ਦੇ ਕਈ ਨੇਤਾਵਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ । ਸਥਾਨਕ ਲੋਕ ਪੁਲਿਸ ਦੇ ਰਵੱਈਏ ਤੋਂ ਬਹੁਤ ਨਾਰਾਜ਼ ਹਨ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੀ ਜਲਦੀ ਹੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ।