ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ (Punjab Mandis) ‘ਚ ਝੋਨੇ ਦੀ ਆਮਦ ਸਿਖਰਾਂ ‘ਤੇ ਹੈ। ਖਰੀਦ ਸੀਜ਼ਨ ਸ਼ੁਰੂ ਹੋਣ ਦੇ ਮਹਿਜ਼ ਚਾਰ ਹਫ਼ਤਿਆਂ ਅੰਦਰ ਮੰਡੀਆਂ ਵਿੱਚ ਹੁਣ ਤੱਕ 105 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ (Paddy Procurement) ਹੋਈ ਹੈ ਜਿਸ ਚੋਂ ਤਕਰੀਬਨ 104 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਦੱਸਿਆ ਕਿ ਖਰੀਦ ਦੇ ਪਹਿਲੇ ਦਿਨ ਤੋਂ ਜਿਸ ਮੰਡੀ ਵਿੱਚ ਵੀ ਕਿਸਾਨ ਆਪਣੀ ਫਸਲ ਲੈ ਕੇ ਆਇਆ ਹੈ, ਉੱਥੇ ਫ਼ਸਲ ਦੀ ਸਮੇਂ-ਸਿਰ ਖਰੀਦ, ਅਦਾਇਗੀ ਅਤੇ ਚੁਕਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਅਤੇ ਆਵਾਜਾਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਚਾਰ ਹਫਤਿਆਂ ਦੌਰਾਨ ਲਗਭਗ ਹਰ ਜ਼ਿਲੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਹੈ ਅਤੇ ਸਾਰੇ ਭਾਈਵਾਲਾਂ ਨੇ ਉਨ੍ਹਾਂ ਦੇ ਦੌਰੇ ਦੌਰਾਨ ਖਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਪਗ 7.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਉਸੇ ਦਿਨ ਹੀ ਲਗਪਗ ਸਾਰੇ ਝੋਨੇ ਦੀ ਖਰੀਦ ਵੀ ਕਰ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਸਿਰਫ਼ ਇੱਕ ਲੱਖ ਮੀਟਰਕ ਟਨ ਤੋਂ ਵੀ ਘੱਟ ਝੋਨੇ ਦੀ ਖਰੀਦ ਬਕਾਇਆ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਦਿਨ ਹੀ ਖਰੀਦ ਕੀਤੀ ਜਾ ਰਹੀ ਹੈ।
ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਦੀ ਅਦਾਇਗੀ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਤਕਰੀਬਨ 15400 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੋਰ 2000 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦਿੱਤੀ ਗਈ ਹੈ ਅਤੇ ਸੋਮਵਾਰ ਨੂੰ ਬੈਂਕਾਂ ਦੇ ਖੁੱਲ੍ਹਣ ਉਪਰੰਤ ਇਹ ਰਾਸ਼ੀ ਵੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਉਹ ਖਰੀਦ ਗਤੀਵਿਧੀਆਂ ‘ਤੇ ਨਿੱਜੀ ਤੌਰ ‘ਤੇ ਨਜ਼ਰ ਰੱਖ ਰਹੇ ਹਨ ਅਤੇ ਖਰੀਦ ਏਜੰਸੀਆਂ ਦੇ ਸਾਰੇ ਮੈਨੇਜਿੰਗ ਡਾਇਰੈਕਟਰ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੀ ਮੰਡੀਆਂ ਦਾ ਦੌਰਾ ਕਰ ਰਹੇ ਹਨ।
ਇਹ ਵੀ ਪੜ੍ਹੋ: Mann Ki Baat Updates: ਪੀਐਮ ਮੋਦੀ ਫਿਰ ਕਰਨਗੇ ‘ਮਨ ਕੀ ਬਾਤ’, ਸਵੇਰੇ 11 ਵਜੇ ਤੋਂ ਇੱਥੇ ਸੁਣੋ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h