Stubble Burning in Punjab: ਪੰਜਾਬ ਸਰਕਾਰ (Punjab government) ਦੇ ਲਗਾਤਾਰ ਦਾਅਵਿਆਂ ਦੇ ਬਾਵਜੂਦ ਸੂਬੇ ‘ਚ ਪਰਾਲੀ ਸਾੜਨ ਦੇ ਮਾਮਲੇ ਕੰਟ੍ਰੋਲ ਤੋਂ ਬਾਹਰ ਹੋ ਰਹੇ ਹਨ। ਐਤਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ (stubble burning) ਦੇ ਕੁੱਲ 1761 ਮਾਮਲੇ ਸਾਹਮਣੇ ਆਏ, ਜਿਸ ਨੇ 2021 ਦਾ ਰਿਕਾਰਡ ਤੋੜ ਦਿੱਤਾ। ਪਿਛਲੇ ਸਾਲ 30 ਅਕਤੂਬਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 1373 ਮਾਮਲੇ ਸਾਹਮਣੇ ਆਏ ਸੀ।
ਇਸ ਦੇ ਨਾਲ ਹੀ ਪੰਜਾਬ ਵਿੱਚ 15 ਸਤੰਬਰ ਤੋਂ 30 ਅਕਤੂਬਰ ਤੱਕ ਪਰਾਲੀ ਸਾੜਨ ਦੇ ਸਾਹਮਣੇ ਆਏ ਕੁੱਲ ਕੇਸਾਂ ਦੀ ਗਿਣਤੀ ਨੇ ਵੀ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 13873 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਸ ਮਾਮਲੇ 10229 ਸੀ।
ਪਰਾਲੀ ਸਾੜਨ ਦੇ ਮਾਮਲਿਆਂ ‘ਚ ਲਗਾਤਾਰ ਹੋ ਰਹੇ ਵਾਧੇ ਕਾਰਨ ਪੰਜਾਬ, ਦਿੱਲੀ-ਐਨਸੀਆਰ, ਹਰਿਆਣਾ ਅਤੇ ਹੋਰ ਸੂਬਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧ ਸਕਦੇ ਹਨ।
ਜਾਣੋ ਐਤਵਾਰ ਨੂੰ ਕਿਸ ਜ਼ਿਲ੍ਹੇ ‘ਚ ਪਰਾਲੀ ਸਾੜਣ ਦੇ ਕਿੰਨੇ ਮਾਮਲੇ ਕੀਤੇ ਗਏ ਦਰਜ
- ਸੰਗਰੂਰ 323
- ਪਟਿਆਲਾ 249
- ਬਠਿੰਡਾ 114
- ਤਰਨਤਾਰਨ 110
- ਲੁਧਿਆਣਾ 100
ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਜ਼ਨ ਵਿੱਚ ਸਭ ਤੋਂ ਵੱਧ ਪਰਾਲੀ ਨੂੰ ਲਾਈ ਗਈ ਅੱਗ
ਤਰਨਤਾਰਨ 2298
ਪਟਿਆਲਾ 1576
ਸੰਗਰੂਰ 1369
ਅੰਮ੍ਰਿਤਸਰ 1318
ਕਪੁਪਥਲਾ 856
ਇੰਨ੍ਹਾਂ ਜ਼ਿਲ੍ਹੇ ਵਿੱਚ ਹਵਾ ਪ੍ਰਦੂਸ਼ਣ
- ਲੁਧਿਆਣਾ 284 ਖਰਾਬ
- ਅੰਮ੍ਰਿਤਸਰ 202 ਖਰਾਬ
- ਜਲੰਧਰ 178 ਮੀਡੀਅਮ
- ਪਟਿਆਲਾ 173 ਮੀਡੀਅਮ
- ਖੰਨਾ 171 ਮੀਡੀਅਮ
ਚਾਰ ਖੇਤੀ ਅਧਿਕਾਰੀਆਂ ‘ਤੇ ਡਿੱਗ ਚੁੱਕੀ ਗਾਜ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹਿਣ ਕਾਰਨ ਸੰਗਰੂਰ, ਸਮਾਣਾ (ਪਟਿਆਲਾ), ਚੋਲਾ ਸਾਹਿਬ (ਤਰਨਤਾਰਨ) ਅਤੇ ਪੱਟੀ (ਤਰਨਤਾਰਨ) ਦੇ ਖੇਤੀਬਾੜੀ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਦੱਸ ਦਈਏ ਕਿ ਇਨ੍ਹਾਂ ‘ਤੇ ਦੋਸ਼ ਹੈ ਕਿ ਇਨ੍ਹਾਂ ਚਾਰਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ। ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਯਕੀਨ ਦਿਵਾਉਣ ਲਈ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Sidhu Moosewala Murder Case: ਮੋਹਿਤ ਨੇ ਉਗਲੇ ਟੀਨੂੰ ਅਤੇ ਪ੍ਰਿਤਪਾਲ ਦੇ ਕਈ ਅਹਿਮ ਰਾਜ਼, ਜਾਂਚ ਏਜੰਸੀ ਨੇ ਕੀਤੇ ਤਿੰਨ ਵੀਡੀਓ ਡਿਲੀਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h