Maharaja Ranjit Singh in Phillaur: ਕੇਂਦਰ ਸਰਕਾਰ (central government) ਵੱਲੋਂ ਪੰਜਾਬ ਦੇ ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਕਿਲ੍ਹੇ ਨੂੰ ਕੌਮੀ ਸਮਾਰਕ ਐਲਾਨਣ ਦੇ ਬਾਵਜੂਦ 12 ਸਾਲਾਂ ਤੋਂ ਇਸ ’ਤੇ ਪੁਲਿਸ ਵਿਭਾਗ ਦਾ ਕਬਜ਼ਾ ਹੈ। ਸਮਾਜ ਸੇਵੀ ਦਿਲਬਾਗ ਸਿੰਘ ਨੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP Punjab) ਅਤੇ ਪੁਲਿਸ ਅਕੈਡਮੀ ‘ਪੀਪੀਏ’ ਫਿਲੌਰ (‘PPA’ Phillaur) ਦੇ ਡਾਇਰੈਕਟਰ ਜਨਰਲ ਨੂੰ ਪੱਤਰ ਲਿਖ ਕੇ ਕਿਲ੍ਹਾ ਖਾਲੀ ਕਰਵਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 7 ਸਤੰਬਰ 2011 ਨੂੰ ਜਾਰੀ ਇੱਕ ਨੋਟੀਫਿਕੇਸ਼ਨ ਰਾਹੀਂ ਕਿਲ੍ਹੇ ਨੂੰ ਕੌਮੀ ਮਹੱਤਵ ਵਾਲਾ ਸਮਾਰਕ ਐਲਾਨਿਆ ਸੀ ਪਰ ਇਨ੍ਹਾਂ 12 ਸਾਲਾਂ ਦੌਰਾਨ ਪੰਜਾਬ ਪੁਲਿਸ ਨੇ ਕਿਲ੍ਹੇ ਦੀ ਸਾਂਭ ਸੰਭਾਲ ਦੇ ਕੰਮ ਲਈ ਏਐਸਆਈ ਦੀਆਂ ਸਾਰੀਆਂ ਬੇਨਤੀਆਂ ਨੂੰ ਵਾਰ-ਵਾਰ ਅਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਕਿਲ੍ਹੇ ਅਤੇ ਇਸ ਦੇ ਨਾਲ ਲੱਗਦੀ ਖਾਈ ਨੂੰ ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਨੂੰ ਸੌਂਪਿਆ ਜਾਣਾ ਚਾਹੀਦਾ ਹੈ ਤਾਂ ਜੋ ਪੁਰਾਤੱਤਵ ਨਿਯਮਾਂ ਮੁਤਾਬਕ ਸੰਭਾਲ ਦਾ ਕੰਮ ਕੀਤਾ ਜਾ ਸਕੇ ਅਤੇ ਸਮਾਰਕ ਨੂੰ ਲੋਕਾਂ ਲਈ ਖੋਲ੍ਹਿਆ ਜਾ ਸਕੇ।
ਸਮਾਜ ਸੇਵੀ ਨੇ ਆਪਣੀ ਚਿੱਠੀ ਵਿੱਚ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਹੇਮੰਤ ਗੁਪਤਾ ਨੇ 27 ਸਤੰਬਰ 2010 ਨੂੰ ਉਨ੍ਹਾਂ ਦੀ ਮਾਣਹਾਨੀ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹੁਕਮ ਦਿੱਤਾ ਸੀ ਕਿ ਕਿਲ੍ਹੇ ਨੂੰ ਰਾਸ਼ਟਰੀ ਸਮਾਰਕ ਐਲਾਨਣ ਦੇ ਨੋਟੀਫਿਕੇਸ਼ਨ ਦੇ ਮੱਦੇਨਜ਼ਰ ਕਿਲ੍ਹਾ ਖਾਲੀ ਕਰਨ ਲਈ ਕਾਨੂੰਨ ਤਹਿਤ ਕਦਮ ਚੁੱਕੇ ਜਾਣ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਟੀ.ਐਸ. ਠਾਕੁਰ ਅਤੇ ਜਸਟਿਸ ਸੂਰਿਆਕਾਂਤ ਨੇ 25 ਅਗਸਤ 2008 ਨੂੰ ਉਨ੍ਹਾਂ ਦੀ ਸਿਵਲ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਫਿਲੌਰ ਦੇ ਕਿਲ੍ਹੇ ਨੂੰ ਕੌਮੀ ਸਮਾਰਕ ਐਲਾਨਦੀ ਹੈ ਤਾਂ ਇਸ ਦੇ ਸਾਰੇ ਐਲਾਨ ਰੱਦ ਹੋ ਜਾਣਗੇ ਤੇ ਸਾਰੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਕਿਲਾ ਖਾਲੀ ਕਰਨ ਤੋਂ ਪੁਲਿਸ ਕਰਦੀ ਇਨਕਾਰ
ਉਨ੍ਹਾਂ ਕਿਹਾ ਕਿ ਇਨ੍ਹਾਂ 12 ਸਾਲਾਂ ਦੌਰਾਨ ਪੰਜਾਬ ਪੁਲਿਸ ਨੇ ਵਾਰ-ਵਾਰ ਏਐਸਆਈ ਵਲੋਂ ਕਿਲੇ ਦੀ ਸਾਂਭ ਸੰਭਾਲ ਦੇ ਕੰਮ ਲਈ ਸਾਰੀਆਂ ਬੇਨਤੀਆਂ ਨੂੰ ਠੁਕਰਾ ਦਿੱਤਾ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦਾ ਕਿਲ੍ਹਾ ਨਾਕਾਬੰਦੀ ਕਾਰਨ ਸੈਲਾਨੀਆਂ ਅਤੇ ਜਨਤਾ ਲਈ ਖੋਲ੍ਹਿਆ ਨਹੀਂ ਜਾ ਸਕਦਾ। ਜੇਕਰ ਤਿੰਨ ਮਹੀਨਿਆਂ ਦੇ ਅੰਦਰ ਉਨ੍ਹਾਂ ਦੀ ਨੁਮਾਇੰਦਗੀ ‘ਤੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਕੌਮੀ ਯਾਦਗਾਰ ਰਣਜੀਤ ਸਿੰਘ ਕਿਲ੍ਹਾ ਫਿਲੌਰ ਨੂੰ ਖਾਲੀ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ: Sukhna Lake ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਲਈ ਮਸੀਹਾ ਬਣ ਮੇਜਰ ਤੇ ਇੰਜੀਨੀਅਰ, ਜਾਣੋ ਕਿਵੇਂ ਬਚਾਇਆ ਨੌਜਵਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h