Weather Alert: ਦੇਸ਼ ‘ਚ ਮੌਸਮ ਦਾ ਪੈਟਰਨ (Weather Change) ਲਗਾਤਾਰ ਬਦਲ ਰਿਹਾ ਹੈ। ਮੌਨਸੂਨ (Monsoon) ਨੇ ਗੁੱਡ ਬਾਏ ਕਰ ਦਿੱਤਾ ਹੈ। ਅਤੇ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਠੰਢ (Winter) ਨੇ ਦਸਤਕ ਦੇ ਦਿੱਤੀ ਹੈ। ਪਹਾੜੀ ਸੂਬਿਆਂ ਉੱਤਰਾਖੰਡ ਅਤੇ ਹਿਮਾਚਲ ਵਿੱਚ ਮੀਂਹ ਅਤੇ ਹਲਕੀ ਬਰਫ਼ਬਾਰੀ (rain and snowfall) ਕਾਰਨ ਠੰਢ ਆਪਣੇ ਪੈਰ ਪਸਾਰ ਰਹੀ ਹੈ। ਮੌਸਮ ਵਿਭਾਗ (Meteorological Department) ਨੇ ਚੇਤਾਵਨੀ ਦਿੱਤੀ ਹੈ ਕਿ 2 ਨਵੰਬਰ ਤੋਂ 5 ਨਵੰਬਰ ਦੇ ਵਿਚਕਾਰ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਕੇਰਲ ਵਿੱਚ ਮੀਂਹ ਪੈ ਸਕਦਾ ਹੈ।
ਪੰਜਾਬ ‘ਚ ਵੀ ਮੀਂਹ ਦਾ ਅਲਰਟ
ਪੱਛਮੀ ਹਿਮਾਲਿਆ ਖੇਤਰ ਵਿੱਚ 4 ਤੋਂ 6 ਨਵੰਬਰ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਰਫਬਾਰੀ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ 5 ਅਤੇ 6 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਬਾਰੇ ਜਾਣਕਾਰੀ ਦੇਣ ਵਾਲੀ ਨਿੱਜੀ ਕੰਪਨੀ ਸਕਾਈਮੇਟ ਦੇ ਮੌਸਮ ਅਪਡੇਟ ਮੁਤਾਬਕ ਉੱਤਰਾਖੰਡ ਰਾਜ ਦੇ ਕੁਝ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਬਰਫਬਾਰੀ ਵੀ ਹੋ ਸਕਦੀ ਹੈ। ਮੌਸਮ ਦੇ ਹਾਲਾਤ ਜਾਣੋ।
ਵੈਸਟਰਨ ਡਿਸਟਰਬੈਂਸ ਕਰਕੇ ਬਾਰਿਸ਼ ਅਤੇ ਬਰਫਬਾਰੀ
ਵੈਸਟਰਨ ਡਿਸਟਰਬੈਂਸ ਕਾਰਨ ਦੇਸ਼ ਦੇ ਉੱਤਰੀ ਸੂਬਿਆਂ ਵਿੱਚ ਮੌਸਮ ਖ਼ਰਾਬ ਹੋ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਇਸ ਹਫਤੇ ਦੇ ਅੰਤ ‘ਚ ਜੰਮੂ, ਲੱਦਾਖ, ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਹਿਮਾਲਿਆ ਵਿੱਚ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਇਆ ਹੈ। ਸ਼ੁੱਕਰਵਾਰ ਤੋਂ ਦੇਸ਼ ਦੇ ਉੱਤਰੀ ਸੂਬਿਆਂ ‘ਤੇ ਇਸ ਦਾ ਅਸਰ ਪਵੇਗਾ। ਪਹਾੜਾਂ ਤੋਂ ਲੈ ਕੇ ਮੈਦਾਨਾਂ ਤੱਕ ਮੀਂਹ ਪਵੇਗਾ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਇਸ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲੇਗਾ। ਜੇਕਰ ਪਹਾੜਾਂ ‘ਤੇ ਬਰਫਬਾਰੀ ਹੋਵੇਗੀ ਤਾਂ ਨਾਲ ਲੱਗਦੇ ਮੈਦਾਨੀ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ: Gautam Gambhir: BJP ਸਾਂਸਦ ਗੌਤਮ ਗੰਭੀਰ ਨੂੰ ਅਦਾਲਤ ਨੇ ਭੇਜਿਆ ਸੰਮਨ, ਜਾਣੋ ਕੀ ਹੈ ਮਾਮਲਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h