Non-Bailable Warrants: ਪੰਜਾਬ ਦੀ ਅੰਮ੍ਰਿਤਸਰ ਅਦਾਲਤ (Amritsar court) ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ (Sukhbir Badal) ਅਤੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ (Virsa Singh Valtoha) ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਦੱਸ ਦਈਏ ਕਿ ਇਨ੍ਹਾਂ ਨੇ ਅੱਜ ਅਦਾਲਤ ਵਿੱਚ ਪੇਸ਼ ਹੋਣਾ ਹੈ, ਜੇਕਰ ਉਹ ਅੱਜ ਵੀ ਅਦਾਲਤ ਵਿੱਚ ਪੇਸ਼ ਨਹੀਂ ਹੁੰਦੇ ਤਾਂ ਅਦਾਲਤ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰ ਸਕਦੀ ਹੈ।
ਹਾਸਲ ਜਾਣਕਾਰੀ ਮੁਤਾਬਕ 1 ਅਗਸਤ 2021 ਨੂੰ ਬਿਆਸ ਦਰਿਆ ਵਿੱਚ ਮਾਈਨਿੰਗ ਕਰ ਰਹੀ ਫਰੈਂਡਜ਼ ਐਂਡ ਕੰਪਨੀ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਬਿਆਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਕੰਪਨੀ ਦੇ ਕਰਮਚਾਰੀਆਂ ਨੂੰ ਡਰਾਉਣ ਧਮਕਾਉਣ ਅਤੇ ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ‘ਚ ਉਸ ਦੇ ਖਿਲਾਫ ਬਿਆਸ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ।
ਪੁਲਿਸ ਥਾਣਾ ਬਿਆਸ ਨੇ ਸੁਖਬੀਰ ਬਾਦਲ ਅਤੇ ਉਸ ਦੇ ਨਾਲ ਆਏ ਵਿਅਕਤੀਆਂ ਖਿਲਾਫ 269, 270, 188, 341, 506 ਆਈਪੀਸੀ ਤੋਂ ਇਲਾਵਾ 3 ਮਹਾਂਮਾਰੀ ਰੋਗ ਐਕਟ 1897 ਦੇ ਤਹਿਤ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ: Gujarat Elections 2022 Date: ਚੋਣ ਕਮਿਸ਼ਨ ਦਾ ਐਲਾਨ, ਗੁਜਰਾਤ ‘ਚ 1 ਅਤੇ 5 ਦਸੰਬਰ ਨੂੰ ਦੋ ਗੇੜਾਂ ‘ਚ ਹੋਣਗੀਆਂ ਚੋਣਾਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h