Imran Khan’s Rally: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ (Pakistan Former PM) ਇਮਰਾਨ ਖ਼ਾਨ ਦੀ ਰੈਲੀ ‘ਚ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ‘ਚ ਇਮਰਾਨ ਖ਼ਾਨ (Imran Khan) ਖੁਦ ਵੀ ਜ਼ਖ਼ਮੀ ਹੋ ਗਏ। ਉਨ੍ਹਾਂ ਤੋਂ ਇਲਾਵਾ 9 ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇੱਕ ਵਿਅਕਤੀ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ।
ਪੁਲਿਸ ਨੇ ਇਸ ਮਾਮਲੇ ‘ਚ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਇਮਰਾਨ ਖ਼ਾਨ ਨੂੰ ਲਾਹੌਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।
Injured in the assassination attempt on Imran Khan, Senator @FaisalJavedKhan speaks exclusively. #عمران_خان_ہماری_ریڈ_لائن_ہے pic.twitter.com/PyrgQoeTs7
— PTI (@PTIofficial) November 3, 2022
ਹਮਲੇ ਮਗਰੋਂ ਬੋਲੇ ਇਮਰਾਨ ਖ਼ਾਨ
ਇਸ ਘਟਨਾ ‘ਤੇ ਇਮਰਾਨ ਖ਼ਨ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਸ ਨੇ ਕਿਹਾ ਹੈ ਕਿ ਅੱਲ੍ਹਾ ਨੇ ਮੈਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਉਹ ਲਿਖਦੇ ਹਨ ਕਿ ਅੱਲ੍ਹਾ ਨੇ ਮੈਨੂੰ ਇਹ ਦੂਜੀ ਜ਼ਿੰਦਗੀ ਦਿੱਤੀ ਹੈ। ਇੰਸ਼ਾਅੱਲ੍ਹਾ ਮੈਂ ਫਿਰ ਵਾਪਸ ਆਵਾਂਗਾ, ਲੜਦਾ ਰਹਾਂਗਾ। ਜਾਣਕਾਰੀ ਲਈ ਦੱਸ ਦੇਈਏ ਕਿ ਇਮਰਾਨ ਖ਼ਾਨ ਇਸ ਸਮੇਂ ਪਾਕਿਸਤਾਨ ਵਿੱਚ ਆਜ਼ਾਦੀ ਮਾਰਚ ਕੱਢ ਰਹੇ ਹਨ।
ਇਮਰਾਨ ਮੌਜੂਦਾ ਸਰਕਾਰ ਖਿਲਾਫ ਲਗਾਤਾਰ ਸੜਕ ‘ਤੇ ਧਰਨਾ ਦੇ ਰਹੇ ਹਨ। ਜਦੋਂ ਤੋਂ ਤੋਸ਼ਖਾਨਾ ਮਾਮਲੇ ਵਿੱਚ ਇਮਰਾਨ ਨੂੰ ਦੋਸ਼ੀ ਪਾਇਆ ਗਿਆ, ਉਨ੍ਹਾਂ ਵਲੋਂ ਆਜ਼ਾਦੀ ਮਾਰਚ ਦੀ ਸ਼ੁਰੂਆਤ ਕੀਤੀ ਗਈ। ਇਸੇ ਕੜੀ ਵਿੱਚ ਵੀਰਵਾਰ ਨੂੰ ਉਨ੍ਹਾਂ ਦਾ ਆਜ਼ਾਦੀ ਮਾਰਚ ਵੀ ਕੱਢਿਆ ਗਿਆ। ਪਰ ਇਸ ਵਾਰ ਗੋਲੀਬਾਰੀ ਹੋਈ ਜਿਸ ਵਿੱਚ ਇਮਰਾਨ ਖ਼ਾਨ ਜ਼ਖਮੀ ਦੱਸੇ ਜਾ ਰਹੇ ਹਨ। ਉਨ੍ਹਾਂ ਤੋਂ ਇਲਾਵਾ ਸਾਬਕਾ ਗਵਰਨਰ ਇਮਰਾਨ ਇਸਮਾਇਲ ਵੀ ਇਸ ਗੋਲੀਬਾਰੀ ‘ਚ ਜ਼ਖ਼ਮੀ ਹੋ ਗਏ।
ਇਮਰਾਨ ਖ਼ਾਨ ਦੇ ਪੈਰ ‘ਚ ਲੱਗੀ ਗੋਲੀ
ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ‘ਚ ਇਮਰਾਨ ਖ਼ਾਨ ਦੇ ਪੈਰ ‘ਚ ਗੋਲੀ ਲੱਗੀ ਹੈ। ਉਨ੍ਹਾਂ ਤੋਂ ਇਲਾਵਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਕਈ ਹੋਰ ਆਗੂ ਵੀ ਇਸ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਹਨ।
ਫਵਾਦ ਚੌਧਰੀ ਮੁਤਾਬਕ ਇਮਰਾਨ ਖ਼ਾਨ ‘ਤੇ ਏਕੇ 47 ਨਾਲ ਗੋਲੀਬਾਰੀ ਕੀਤੀ ਗਈ ਹੈ। ਉਸ ਦੇ ਪੈਰ ‘ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਹਮਲਾਵਰ ਹੱਥ ਵਿੱਚ ਏਕੇ 47 ਫੜੀ ਨਜ਼ਰ ਆ ਰਿਹਾ ਹੈ। ਪੁਲਿਸ ਨੇ ਫਾਇਰਿੰਗ ਦੇ ਤੁਰੰਤ ਬਾਅਦ ਉਸਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h