Weather Update Today, 04 November, 2022: ਨਵੰਬਰ ਦਾ ਮਹੀਨਾ ਸ਼ੁਰੂ ਹੁੰਦੇ ਹੀ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਠੰਢ (Winter Season) ਵਧਣੀ ਸ਼ੁਰੂ ਹੋ ਗਈ ਹੈ। ਸਵੇਰ ਤੋਂ ਹੀ ਠੰਢੀਆਂ ਹਵਾਵਾਂ ਚੱਲਣ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਉੱਤਰ ਤੋਂ ਦੱਖਣ ਤੱਕ ਲੋਕਾਂ ਨੂੰ ਇਸ ਗੱਲ ਦਾ ਅਹਿਸਾਸ ਹੋਣ ਲੱਗਾ ਹੈ। ਸਵੇਰ ਤੋਂ ਹੀ ਕਈ ਥਾਵਾਂ ‘ਤੇ ਧੁੰਦ (Fog) ਦਿਖਾਈ ਦੇਣ ਲੱਗੀ ਹੈ। ਮੌਸਮ ਵਿਭਾਗ (Meteorological Department) ਮੁਤਾਬਕ ਦਿੱਲੀ ‘ਚ ਸਵੇਰੇ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ (rain alert) ਹੈ। ਇਸ ਤੋਂ ਇਲਾਵਾ ਕੁਝ ਪਹਾੜੀ ਸੂਬਿਆਂ ‘ਚ ਬਾਰਿਸ਼ ਦੇ ਨਾਲ ਬਰਫਬਾਰੀ (snowfall) ਵੀ ਹੋ ਸਕਦੀ ਹੈ।
ਅੱਜ ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?
ਦਿੱਲੀ ‘ਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 15 ਡਿਗਰੀ ਅਤੇ ਵੱਧ ਤੋਂ ਵੱਧ 31 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਸਵੇਰੇ ਦਿੱਲੀ ‘ਚ ਧੁੰਦ ਦੀ ਚਾਦਰ ਵੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਮੁਤਾਬਕ 5 ਨਵੰਬਰ ਨੂੰ ਸਵੇਰੇ ਵੀ ਦਿੱਲੀ ‘ਚ ਧੁੰਦ ਛਾਈ ਰਹੇਗੀ। ਇਸ ਤੋਂ ਬਾਅਦ ਦਿਨ ਵੇਲੇ ਆਸਮਾਨ ਵਿੱਚ ਹਲਕੀ ਬੱਦਲਵਾਈ ਹੋ ਸਕਦੀ ਹੈ।
ਧੂੰਏਂ ਕਾਰਨ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਬਦਲ ਗਈ ਹੈ। ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਲੋਕ ਕਈ ਸਿਹਤ ਸਮੱਸਿਆਵਾਂ ਦੀ ਸ਼ਿਕਾਇਤ ਕਰਨ ਲੱਗੇ ਹਨ। ਇਨ੍ਹਾਂ ਵਿੱਚ ਸਾਹ ਲੈਣ ਵਿੱਚ ਮੁਸ਼ਕਲ, ਵਗਦਾ ਨੱਕ, ਗਲੇ ਵਿੱਚ ਖਰਾਸ਼, ਖਾਰਸ਼ ਅਤੇ ਅੱਖਾਂ ਵਿੱਚ ਪਾਣੀ ਸ਼ਾਮਲ ਹੈ।
Heavy rainfall spell likely to continue over Tamilnadu, Puducherry & Karaikal and Kerala during next 5 days. pic.twitter.com/T9upPpvdJY
— India Meteorological Department (@Indiametdept) November 3, 2022
ਕਈ ਸੂਬਿਆਂ ਅਗਲੇ 5 ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਦੇ ਟਵੀਟ ਮੁਤਾਬਕ ਅਗਲੇ 5 ਦਿਨਾਂ ਦੌਰਾਨ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਕੇਰਲ ‘ਚ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। 05-07 ਨਵੰਬਰ ਦੌਰਾਨ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਹੋ ਸਕਦੀ ਹੈ। 06 ਅਤੇ 07 ਨਵੰਬਰ ਨੂੰ ਉੱਤਰਾਖੰਡ ਵਿੱਚ ਬਾਰਿਸ਼ ਦੇ ਨਾਲ ਬਰਫਬਾਰੀ ਦੇਖੀ ਜਾ ਸਕਦੀ ਹੈ, ਜਦੋਂ ਕਿ 05-07 ਨਵੰਬਰ ਨੂੰ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪਹਾੜੀ ਸੂਬਿਆਂ ਵਿੱਚ ਮੌਸਮ ਦਾ ਤੀਹਰਾ ਹਮਲਾ ਦੇਖਣ ਨੂੰ ਮਿਲੇਗਾ। ਲੋਕਾਂ ਨੂੰ ਬਰਫਬਾਰੀ, ਬਾਰਿਸ਼ ਅਤੇ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਹਾੜੀ ਸੂਬਿਆਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਪਹਿਲਾਂ ਨਾਲੋਂ ਵੱਧ ਸਕਦੀਆਂ ਹਨ।
ਇਹ ਵੀ ਪੜ੍ਹੋ: NIA ਦੀ ਰਡਾਰ ‘ਤੇ ਕਈ ਪੰਜਾਬੀ ਸਿੰਗਰ, ਮਨਕੀਰਤ ਅਤੇ ਦਿਲਪ੍ਰੀਤ ਤੋਂ ਬਾਅਦ ਇਸ ਪੰਜਾਬੀ ਸਿੰਗਰ ਤੋਂ ਪੁੱਛਗਿੱਛ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h