ਬਠਿੰਡਾ: ਪੰਜਾਬ ਪੁਲਿਸ (Punjab Police) ਇਸ ਸਮੇਂ ਕਾਫੀ ਐਕਟਿਵ ਮੋਡ ‘ਚ ਨਜ਼ਰ ਆ ਰਹੀ ਹੈ। ਪੰਜਾਬੀ ਸਿੰਗਰ ਸਿੱਧੂ ਮੂਸੇਮਾਵਾ (Sidhu Moosewala) ਤੋਂ ਬਾਅਦ ਪੰਜਾਬ ਸੀਐਮ ਦੇ ਹੁਕਮਾਂ ਤੋਂ ਬਾਅਦ ਸੂਬਾ ਪੁਲਿਸ ਲਗਾਤਾਰ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਬਣਾਈ ਗਈ ਐਂਟੀ ਗੈਂਗਸ ਟਾਸਕ ਫੋਰਸ (Anti-Gangs Task Force) ਵੀ ਕਮਾਲ ਕਰ ਰਹੀ ਹੈ।
ਦੱਸ ਦਈਏ ਕਿ ਹੁਣ ਐਂਟੀ ਗੈਂਗਸ ਟਾਸਕ ਫੋਰਸ ਨੇ ਬਠਿੰਡਾ ਦੇ ਪਿੰਡ ਕੋਟਫੱਤਾ ‘ਚ ਕਾਮਯਾਬੀ ਹਾਸਲ ਕੀਤੀ। ਇਸ ਦੌਰਾਨ ਐਂਟੀ ਗੈਂਗਸ ਟਾਸਕ ਫੋਰਸ ਨੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਅੰਮ੍ਰਿਤ ਸਿੰਘ ਵਾਸੀ ਸਮਾਓ ਨੂੰ ਗ੍ਰਿਫਤਾਰ ਕੀਤਾ ਹੈ।
ਦੱਸ ਦਈਏ ਕਿ ਗ੍ਰਿਫ਼ਤਾਰ ਕੀਤੇ ਨੌਜਵਾਨ ਕੋਲੋਂ 30 ਬੋਰ ਦਾ ਪਿਸਤੌਲ, 2 ਮੈਗਜ਼ੀਨ ਦੇਸੀ ਅਤੇ 3 ਕਾਰਤੂਸ ਬਰਾਮਦ ਕੀਤੇ ਹਨ। ਏਜੀਟੀਐੱਫ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉੱਤਰਾਖੰਡ ‘ਚ ਹੱਤਿਆ ਕਰਨ ਤੋਂ ਬਾਅਦ ਫ਼ਰਾਰ ਹੋਏ ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਅੰਮ੍ਰਿਤ ਸਿੰਘ ਮਨਦੀਪ ਸਿੰਘ ਅਤੇ ਜੱਸਾ ਸਿੰਘ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦੇ ਹਨ। ਜਿਸ ‘ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤ ਸਿੰਘ ਨੂੰ ਕੋਟਫੱਤਾ ‘ਚ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਦੇ ਦੋ ਸਾਥੀਆਂ ਦੀ ਭਾਲ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h