Delhi Air Pollution Update: ਦਿੱਲੀ-NCR ਵਿੱਚ ਵੱਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਇੱਕ ਵੱਡਾ ਫੈਸਲਾ ਲਿਆ ਹੈ। ਪ੍ਰਦੂਸ਼ਣ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਐਲਾਨ ਕੀਤਾ ਕਿ ਦਿੱਲੀ ਦੇ ਪ੍ਰਾਇਮਰੀ ਸਕੂਲ (Delhi primary schools) ਕੱਲ੍ਹ ਤੋਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਦੱਸ ਦਈਏ ਕਿ ਦਿੱਲੀ ਅਤੇ ਐਨਸੀਆਰ (Delhi NCR) ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ (air quality index) 500-600 ਦੇ ਵਿਚਕਾਰ ਪਹੁੰਚ ਗਿਆ ਹੈ। ਐਨਸੀਆਰ ਸ਼ਹਿਰਾਂ ਦੇ ਲੋਕ ਸਿਹਤ ਸਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉੱਤਰ ਭਾਰਤ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕੇਂਦਰ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ। ਹੁਣ ਦੋਸ਼ ਅਤੇ ਰਾਜਨੀਤੀ ਦਾ ਸਮਾਂ ਨਹੀਂ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵੀ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਸੀ।
ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਸਥਿਤੀ ਨਹੀਂ ਸੁਧਰਦੀ, ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਰਾਜਧਾਨੀ ‘ਚ ਵੀ ਔਡ-ਈਵਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਲੋੜ ਪੈਣ ‘ਤੇ ਔਡ-ਈਵਨ ਸਕੀਮ ਲਾਗੂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਕੋਸ਼ਿਸ਼ ਕਰਾਂਗੇ ਕਿ ਕਿਸੇ ਵੀ ਬੱਚੇ ਨੂੰ ਸਿਹਤ ਸੰਬੰਧੀ ਕੋਈ ਸਮੱਸਿਆ ਨਾ ਆਵੇ। ਪ੍ਰਦੂਸ਼ਣ ਰੋਕੂ ਉਪਰਾਲਿਆਂ ਬਾਰੇ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਕੂਲਾਂ ਵਿੱਚ ਪੰਜਵੀਂ ਜਮਾਤ ਤੋਂ ਉੱਪਰ ਦੇ ਵਿਦਿਆਰਥੀਆਂ ਲਈ ਖੁੱਲ੍ਹੇ ਵਿੱਚ ਹੋਣ ਵਾਲੀਆਂ ਖੇਡਾਂ ਨੂੰ ਬੰਦ ਕਰ ਰਹੇ ਹਾਂ।
ਕੇਜਰੀਵਾਲ ਅਤੇ ਮਾਨ ਨੇ ਮੰਨੀ ਪਰਾਲੀ ਸੜਣ ਦੀ ਗੱਲ
ਅਰਵਿੰਦ ਕੇਜਰੀਵਾਲ ਨੇ ਮੰਨਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਈ ਉਨ੍ਹਾਂ ਦੀ ਪਾਰਟੀ ਜ਼ਿੰਮੇਵਾਰ ਹੈ, ਕਿਉਂਕਿ ਇੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ‘ਜਦੋਂ ਤੋਂ ਪੰਜਾਬ ਵਿੱਚ ਸਾਡੀ ਸਰਕਾਰ ਹੈ, ਅਸੀਂ ਪਰਾਲੀ ਸਾੜਨ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਹਾਂ। ਸਾਨੂੰ ਉੱਥੇ ਸਰਕਾਰ ਬਣੇ ਨੂੰ ਅਜੇ ਛੇ ਮਹੀਨੇ ਹੋਏ ਹਨ ਅਤੇ ਕੁਝ ਮੁੱਦੇ ਹਨ ਜਿਨ੍ਹਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਅਸੀਂ ਹੱਲ ਲੱਭ ਰਹੇ ਹਾਂ। ਸਮੱਸਿਆ ਦੇ ਹੱਲ ਲਈ ਸਾਨੂੰ ਇੱਕ ਸਾਲ ਦਾ ਸਮਾਂ ਦਿਓ।
ਇਸ ਪ੍ਰੈਸ ਕਾਨਫਰੰਸ ਵਿੱਚ ਮੌਜੂਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਖੇਤਾਂ ਵਿੱਚ ਪਰਾਲੀ ਨੂੰ ਦਬਾਉਣ ਲਈ 1.20 ਲੱਖ ਮਸ਼ੀਨਾਂ ਲਗਾਈਆਂ ਗਈਆਂ ਹਨ, ਗ੍ਰਾਮ ਪੰਚਾਇਤਾਂ ਨੇ ਪਰਾਲੀ ਨਾ ਸਾੜਨ ਸਬੰਧੀ ਮਤਾ ਪਾਸ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਭਾਰੀ ਪੈਦਾਵਾਰ ਕਾਰਨ ਪਰਾਲੀ ਦੀ ਮਾਤਰਾ ਹੋਰ ਵਧ ਗਈ ਹੈ ਅਤੇ ਅਗਲੇ ਸਾਲ ਨਵੰਬਰ ਤੱਕ ਇਸ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ: T20 World Cup 2022: ਅਰਸ਼ਦੀਪ ਸਿੰਘ ਕਿਵੇਂ ਕਰ ਰਿਹਾ ਖ਼ਤਰਨਾਕ ਗੇਂਦਬਾਜ਼ੀ, ਖਿਡਾਰੀ ਨੇ ਖੋਲ੍ਹਿਆ ਸ਼ਾਨਦਾਰ ਪ੍ਰਫਾਰਮੈਂਸ ਦਾ ਰਾਜ਼
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h