CM face in Gujarat: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਗੁਜਰਾਤ ਵਿੱਚ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਈਸ਼ੂਦਾਨ ਗੜ੍ਹਵੀ ਨੂੰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ। ਕੇਜਰੀਵਾਲ ਨੇ 29 ਅਕਤੂਬਰ ਨੂੰ ਸੂਰਤ ‘ਚ ਪ੍ਰੈੱਸ ਕਾਨਫਰੰਸ ਕੀਤੀ ਸੀ ਅਤੇ ਲੋਕਾਂ ਤੋਂ ਪੁੱਛਿਆ ਸੀ ਕਿ ਉਹ ਕਿਸ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ।
ਗੁਜਰਾਤ ‘ਚ ਆਮ ਆਦਮੀ ਪਾਰਟੀ ਦੇ ਸੀਐੱਮ ਅਹੁਦੇ ਲਈ ਪਾਟੀਦਾਰ ਨੇਤਾ ਗੋਪਾਲ ਇਟਾਲੀਆ, ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਅਲਪੇਸ਼ ਕਥੇਰੀਆ, ਇੰਦਰਾਣੀ ਰਾਜ ਗੁਰੂ ਮਨੋਜ ਸੁਰਥੀਆ ਦਾ ਨਾਂ ਵੀ ਲਿਆ ਜਾ ਰਿਹਾ ਸੀ। ਪਰ ਅਰਵਿੰਦ ਕੇਜਰੀਵਾਲ ਨੇ ਜਨਤਾ ਵਲੋਂ ਮੰਗੀ ਗਈ ਰਾਏ ਨੂੰ ਸਵੀਕਾਰਿਆ।
ਕੇਜਰੀਵਾਲ ਨੇ ਜਾਰੀ ਕੀਤਾ ਸੀ ਨੰਬਰ
ਅਰਵਿੰਦ ਕੇਜਰੀਵਾਲ ਨੇ 29 ਅਕਤੂਬਰ ਨੂੰ ਸੂਰਤ ‘ਚ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਤੋਂ ਪੁੱਛਿਆ ਸੀ ਕਿ ਉਹ ਕਿਸ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ। ਉਨ੍ਹਾਂ ਨੇ ਲੋਕਾਂ ਦੀ ਰਾਏ ਜਾਣਨ ਲਈ ਇੱਕ ਨੰਬਰ ਵੀ ਜਾਰੀ ਕੀਤਾ ਸੀ, ਜਿਸ ‘ਤੇ ਲੋਕ 3 ਨਵੰਬਰ ਦੀ ਸ਼ਾਮ ਯਾਨੀ ਵੀਰਵਾਰ ਤੱਕ ਕਾਲ ਅਤੇ ਵਟਸਐਪ ਰਾਹੀਂ ਆਪਣੀ ਰਾਏ ਦੇ ਸਕਦੇ ਹਨ।
ਗੁਜਰਾਤ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣਗੀਆਂ
ਗੁਜਰਾਤ ਵਿੱਚ ਦੋ ਪੜਾਵਾਂ ਵਿੱਚ ਵਿਧਾਨ ਸਭਾ ਚੋਣਾਂ ਹੋਣਗੀਆਂ। ਪਹਿਲੇ ਪੜਾਅ ‘ਚ 89 ਸੀਟਾਂ ‘ਤੇ 1 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ ਦੂਜੇ ਪੜਾਅ ‘ਚ 5 ਦਸੰਬਰ ਨੂੰ 93 ਸੀਟਾਂ ‘ਤੇ ਵੋਟਿੰਗ ਹੋਵੇਗੀ, ਜਦਕਿ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਗੁਜਰਾਤ ਚੋਣਾਂ ਦੇ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਦੱਸਿਆ ਕਿ ਇਸ ਵਾਰ 4.9 ਕਰੋੜ ਵੋਟਰ 51782 ਪੋਲਿੰਗ ਸਟੇਸ਼ਨਾਂ ‘ਤੇ ਆਪਣੀ ਵੋਟ ਪਾਉਣਗੇ। ਇਸ ਵਾਰ ਗੁਜਰਾਤ ਵਿੱਚ 3,24,422 ਨਵੇਂ ਵੋਟਰ ਸ਼ਾਮਲ ਹੋਏ ਹਨ।
ਇਹ ਵੀ ਪੜ੍ਹੋ: ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਦੀ ਵੱਡੀ ਖੇਪ ਬਰਾਮਦ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h