ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣੇ ਫੈਸਲੇ ‘ਤੇ ਵਿਚਾਰ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ। ਕਮੇਟੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਚੋਣ ਲੜਨ ਦਾ ਫੈਸਲਾ ਵਾਪਸ ਲੈ ਕੇ ਪਾਰਟੀ ਦੇ ਅਨੁਸ਼ਾਸਨ ਵਿੱਚ ਰਹਿਣਾ ਚਾਹੀਦਾ ਹੈ। ਹੁਣ ਭਲਕੇ ਦੁਪਹਿਰ 12 ਵਜੇ ਤੋਂ ਬਾਅਦ ਇਸ ਮੁੱਦੇ ‘ਤੇ ਮੀਟਿੰਗ ਕੀਤੀ ਜਾਵੇਗੀ। ਜਿਸ ਵਿੱਚ ਜੇਕਰ ਜਗੀਰ ਕੌਰ ਨੇ ਚੋਣ ਲੜਨ ਦਾ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਕਮੇਟੀ ਆਪਣਾ ਅਗਲਾ ਫੈਸਲਾ ਲਵੇਗੀ।