Punjab Police: ਪੰਜਾਬ ਪੁਲੀਸ ਨੇ ਸੂਬੇ ਵਿੱਚ ਹਿੰਦੂ ਆਗੂਆਂ ਦੇ ਨਾਲ-ਨਾਲ ਸਿਆਸੀ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਵੀ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ, ਜੋ ਉਨ੍ਹਾਂ ਨੇਤਾਵਾਂ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ, ਜਿਨ੍ਹਾਂ ਨੂੰ ਵੱਖ-ਵੱਖ ਸੰਗਠਨਾਂ ਤੋਂ ਧਮਕੀਆਂ ਮਿਲ ਰਹੀਆਂ ਹਨ।
ਪੁਲੀਸ ਸੂਤਰਾਂ ਅਨੁਸਾਰ ਇਹ ਕਮੇਟੀ ਇਸ ਹਫ਼ਤੇ ਡੀਜੀਪੀ ਨੂੰ ਆਪਣੀ ਰਿਪੋਰਟ ਸੌਂਪੇਗੀ, ਜਿਸ ਤੋਂ ਬਾਅਦ ਆਗੂਆਂ ਨੂੰ ਵੱਖ-ਵੱਖ ਸ਼੍ਰੇਣੀਆਂ ਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਸੁਰੱਖਿਆ ਹਾਸਲ ਕਰ ਰਹੇ ਆਗੂਆਂ ਦੀ ਸੁਰੱਖਿਆ ਵਿੱਚ ਸੁਰੱਖਿਆ ਮੁਲਾਜ਼ਮਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : Sudhir Suri Funeral : ਸੁਧੀਰ ਸੂਰੀ ਦਾ ਹੋਇਆ ਅੰਤਿਮ ਸਸਕਾਰ, ਪਰਿਵਾਰ ਦੇ ਸਮਰਥਕਾਂ ਦਾ ਰੋ-ਰੋ ਕੇ ਬੁਰਾ ਹਾਲ
ਡੀਜੀਪੀ ਨੇ ਸੂਬੇ ਦੇ 16 ਹਿੰਦੂ ਨੇਤਾਵਾਂ ਦੇ ਨਾਲ-ਨਾਲ 25 ਵੀਵੀਆਈਪੀ ਨੇਤਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਦਾ ਕੰਮ ਇਕ ਵਿਸ਼ੇਸ਼ ਕਮੇਟੀ ਨੂੰ ਸੌਂਪਿਆ ਹੈ। ਕਮੇਟੀ ਇਨ੍ਹਾਂ ਸਾਰੇ ਆਗੂਆਂ ਨੂੰ ਸੂਬੇ ਦੇ ਅੰਦਰ ਅਤੇ ਵਿਦੇਸ਼ਾਂ ਵਿਚ ਲੁਕੇ ਅਪਰਾਧੀਆਂ ਵੱਲੋਂ ਧਮਕੀਆਂ ਦੇਣ ਵਾਲੀਆਂ ਕਾਲਾਂ ਦੀ ਜਾਂਚ ਕਰੇਗੀ ਅਤੇ ਇਸ ਸਬੰਧੀ ਇੰਟੈਲੀਜੈਂਸ ਵਿੰਗ ਤੋਂ ਜਾਣਕਾਰੀ ਵੀ ਲਵੇਗੀ। ਹਿੰਦੂ ਨੇਤਾਵਾਂ ਤੋਂ ਇਲਾਵਾ ਸਿਆਸੀ ਨੇਤਾਵਾਂ ਤੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਦੇ ਮੌਜੂਦਾ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਹੋਵੇਗੀ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਦੇ ਤਲਖ ਤੇਵਰ ਬਰਕਰਾਰ, ਪ੍ਰੈੱਸ ਕਾਨਫਰੰਸ ਕਰ ਕਹੀਆਂ ਇਹ ਗੱਲਾਂ (ਵੀਡੀਓ)
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h